ਕੈਲੰਡਰ ਅਨੁਸਾਰ 27 ਦਸੰਬਰ ਨੂੰ ਹੀ ਗੁਰਪੁਰਬ, ਸਥਾਨਕ ਸੰਗਤ ਸਹੂਲਤ ਅਨੁਸਾਰ ਮਨਾਉਣ ਦੀ ਸਲਾਹ—ਜਥੇਦਾਰ ਗੜਗੱਜ

09/12/2025 | Public Times Bureau | Panjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਧਾਰਮਿਕ ਤੇ ਪੰਥਕ ਮਾਮਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਹੱਤਵਪੂਰਨ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਸਨ।
ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਇਕੋ ਦਿਨ 27 ਦਸੰਬਰ ਨੂੰ ਆਉਣ ਸਬੰਧੀ ਸੰਗਤ ਵੱਲੋਂ ਹਜ਼ਾਰਾਂ ਪੱਤਰ ਪ੍ਰਾਪਤ ਹੋਏ ਹਨ। ਇਸ ਮਾਮਲੇ 'ਤੇ ਪੰਜ ਸਿੰਘ ਸਾਹਿਬਾਨ ਨੇ ਦੀਰਘ ਵਿਚਾਰ-ਵਟਾਂਦਰਾ ਕੀਤਾ। ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀ ਤਰੀਖ਼ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਕੈਲੰਡਰ ਅਨੁਸਾਰ ਇਹ 27 ਦਸੰਬਰ ਨੂੰ ਹੀ ਆ ਰਿਹਾ ਹੈ। ਜੇ ਸੰਗਤ ਨੂੰ ਸ਼ਹੀਦੀ ਦਿਹਾੜਿਆਂ ਵਿਚਕਾਰ ਗੁਰਪੁਰਬ ਮਨਾਉਣ ਵਿੱਚ ਸਹੂਲਤ ਦੀ ਲੋੜ ਮਹਿਸੂਸ ਹੁੰਦੀ ਹੈ, ਤਾਂ ਉਹ ਆਪਣੀ ਸਹੂਲਤ ਅਨੁਸਾਰ ਸਮਾਗਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਅਨੁਸਾਰ ਸ਼ਹਾਦਤਾਂ ਚੜ੍ਹਦੀਕਲਾ ਦਾ ਪ੍ਰਤੀਕ ਹਨ ਅਤੇ ਗੁਰਪੁਰਬ ਤੇ ਸ਼ਹੀਦੀ ਦਿਹਾੜੇ ਦੋਵੇਂ ਸਮਾਗਮ ਹੀ ਹਨ, ਜਿਨ੍ਹਾਂ ਨੂੰ ਚਿੰਨ੍ਹਿਤ ਕਰਕੇ ਸਤਿਕਾਰ ਨਾਲ ਮਨਾਇਆ ਜਾਣਾ ਚਾਹੀਦਾ ਹੈ।
ਬੈਠਕ ਦੌਰਾਨ ਗੁਰਮਤਿ ਸੰਗੀਤ ਦੀ ਰਾਖੀ ਸਬੰਧੀ ਮਾਮਲਿਆਂ ‘ਤੇ ਵੀ ਵਿਚਾਰ ਹੋਇਆ। ਭਾਈ ਕੁਲਵਿੰਦਰ ਸਿੰਘ ਖਰੜ ਅਤੇ ਭਾਈ ਮਹਿਤਾਬ ਸਿੰਘ ਜਲੰਧਰ ਵਿਰੁੱਧ ਉੱਠੀਆਂ ਸ਼ਿਕਾਇਤਾਂ ‘ਤੇ ਪੰਜ ਸਿੰਘ ਸਾਹਿਬਾਨ ਨੇ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਅਗਾਂਹ ਤੋਂ ਗੁਰਬਾਣੀ ਕੀਰਤਨ ਸਿਰਫ਼ ਨਿਰਧਾਰਿਤ ਰਾਗ-ਅਧਾਰਿਤ ਗੁਰਮਤਿ ਸੰਗੀਤ ਸ਼ੈਲੀ ਵਿੱਚ ਹੀ ਕੀਤਾ ਜਾਏ। ਸ਼ਿਕਾਇਤ ਸੀ ਕਿ ਦੋਹਾਂ ਵੱਲੋਂ ਅਜ਼ਾਨ ਦੀ ਤਰ੍ਹਾਂ ਉੱਚਾ ਗਾਇਨ ਕੀਤਾ ਜਾਂਦਾ ਹੈ, ਜੋ ਗੁਰਮਤਿ ਸੰਗੀਤ ਦਾ ਹਿੱਸਾ ਨਹੀਂ। ਇਸ ਤੋਂ ਇਲਾਵਾ, ਪੰਥ ਵਿੱਚ ਸੇਵਾ ਨਿਭਾ ਰਹੇ ਸਮੂਹ ਰਾਗੀ ਜਥਿਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਗੁਰਬਾਣੀ ਗਾਇਨ ਸਿਰਫ਼ ਪ੍ਰਮਾਣਿਤ ਸ਼ੈਲੀ ਵਿੱਚ ਹੀ ਕੀਤਾ ਜਾਏ, ਤਾਂ ਜੋ ਗੁਰਮਤਿ ਸੰਗੀਤ ਦੀ ਮਰਯਾਦਾ ਬਰਕਰਾਰ ਰਹੇ।

Gurpurab To Be Celebrated On December 27 As Per Calendar Local Congregation Advised To Celebrate As Per Convenience Jathedar Gargajj


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App