ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU), ਸ੍ਰੀ ਅੰਮ੍ਰਿਤਸਰ ਨੇ ਚੋਣਾਂ ਦੇ ਮੱਦੇਨਜ਼ਰ 13 ਅਤੇ 15 ਦਸੰਬਰ 2025 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਸ਼ਡਿਊਲ ਅਨੁਸਾਰ, 13 ਦਸੰਬਰ ਦੀਆਂ ਪ੍ਰੀਖਿਆਵਾਂ ਹੁਣ 2 ਜਨਵਰੀ 2026 ਅਤੇ 15 ਦਸੰਬਰ ਦੀਆਂ ਪ੍ਰੀਖਿਆਵਾਂ 3 ਜਨਵਰੀ 2026 ਨੂੰ ਹੋਣਗੀਆਂ।
ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਹੈ ਕਿ ਪ੍ਰੀਖਿਆਵਾਂ ਦੇ ਕੇਂਦਰ ਅਤੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਵਿਦਿਆਰਥੀ ਪਹਿਲਾਂ ਨਿਰਧਾਰਿਤ ਕੇਂਦਰਾਂ ’ਤੇ ਹੀ ਪ੍ਰੀਖਿਆ ਦੇਣਗੇ।
ਸਮੂਹ ਕਾਲਜਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਵਿਦਿਆਰਥੀਆਂ ਨੂੰ ਇਸ ਬਦਲਾਅ ਬਾਰੇ ਜਾਣੂ ਕਰਵਾਉਣ ਤਾਂ ਜੋ ਕਿਸੇ ਨੂੰ ਪਰੇਸ਼ਾਨੀ ਨਾ ਹੋਵੇ। ਇਹ ਫੈਸਲਾ ਵਿਦਿਆਰਥੀਆਂ ਲਈ ਪ੍ਰੀਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲਿਆ ਗਿਆ ਹੈ।





