ਵੀਰਵਾਰ ਨੂੰ ਲੁਧਿਆਣਾ ਬੱਸ ਸਟੈਂਡ ਸਾਹਮਣੇ ਦੁਪਹਿਰ ਕਰੀਬ 2 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਦੋਂ ਮੋਹਾਲੀ ਤੋਂ ਆ ਰਹੀ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਰਾਹਗੀਰਾਂ ਉੱਤੇ ਚੜ੍ਹ ਗਈ। ਹਾਦਸੇ ਵਿੱਚ ਅੱਧਾ ਦਰਜਨ ਤੋਂ ਵੱਧ ਲੋਕ ਗੰਭੀਰ ਅਤੇ ਹਲਕੇ ਜ਼ਖ਼ਮੀ ਹੋਏ ਹਨ।
ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸਟੈਂਡ ਦੇ ਨੇੜੇ ਪੁੱਜਣ ’ਤੇ ਬੱਸ ਦੀ ਬ੍ਰੇਕ ਪਾਈਪ ਫਟ ਜਾਣ ਕਾਰਨ ਡਰਾਈਵਰ ਬੱਸ ਦਾ ਕੰਟਰੋਲ ਗੁਆ ਬੈਠਾ। ਬੇਕਾਬੂ ਬੱਸ ਨੇ ਪਹਿਲਾਂ ਸੜਕ ਪਾਰ ਕਰਦੇ ਰਾਹਗੀਰਾਂ ਨੂੰ ਟੱਕਰ ਮਾਰੀ ਅਤੇ ਫਿਰ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਕਾਰਨ ਕਈ ਲੋਕ ਸੜਕ ’ਤੇ ਫੱਟੜ ਹੋ ਗਏ। ਗਨੀਮਤ ਇਹ ਰਹੀ ਕਿ ਸੜਕ ਕਿਨਾਰੇ ਇੱਕ ਦੁਕਾਨ ਦੇ ਥੜ੍ਹੇ ਨੇ ਬੱਸ ਦੀ ਰਫ਼ਤਾਰ ਨੂੰ ਕੁਝ ਹੱਦ ਤੱਕ ਰੋਕ ਲਿਆ, ਨਹੀਂ ਤਾਂ ਹਾਦਸਾ ਹੋਰ ਵੀ ਵੱਡਾ ਹੋ ਸਕਦਾ ਸੀ।
ਮੌਜੂਦ ਲੋਕਾਂ ਅਨੁਸਾਰ, ਬੱਸ ਡਰਾਈਵਰ ਨੇ ਰੌਲਾ ਪਾ ਕੇ ਲੋਕਾਂ ਨੂੰ ਪਰੇ ਹੋਣ ਲਈ ਚੇਤਾਵਨੀ ਦੇਣ ਦੀ ਕੋਸ਼ਿਸ਼ ਵੀ ਕੀਤੀ, ਪਰ ਸੜਕ ’ਤੇ ਭੀੜ ਜ਼ਿਆਦਾ ਹੋਣ ਕਾਰਨ ਕਈ ਰਾਹਗੀਰ ਬਚ ਨਹੀਂ ਸਕੇ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ, ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਤੋਂ ਬਾਅਦ ਇਲਾਕੇ ’ਚ ਭਾਰੀ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।
Major Accident Near Ludhiana Bus Stand One Person Killed Several Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)