ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਾਏਚੱਕ ਦੇ ਨੌਜਵਾਨ ਜੁਗਰਾਜ ਸਿੰਘ (32) ਦੀ ਪੁਰਤਗਾਲ ’ਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਭਰਾ ਸੁਖਰਾਜ ਸਿੰਘ ਨੇ ਦੱਸਿਆ ਕਿ ਜੁਗਰਾਜ Singh ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਪੁਰਤਗਾਲ ਗਿਆ ਸੀ ਅਤੇ ਉਹ ਅਗਲੇ ਸਾਲ 2 ਜਨਵਰੀ ਨੂੰ ਘਰ ਵਾਪਸ ਆਉਣਾ ਸੀ। ਜੁਗਰਾਜ ਵਿਆਹਿਆ ਹੋਇਆ ਸੀ ਅਤੇ ਉਸਦਾ ਇਕ ਤਿੰਨ ਸਾਲ ਦਾ ਪੁੱਤਰ ਹੈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਵਿੱਚ ਸਹਾਇਤਾ ਕੀਤੀ ਜਾਵੇ।