ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਇੱਕ ਦਰਦਨਾਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਦੇ ਬੁਢਲਾਡਾ ਖੇਤਰ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਹੋਏ ਸਨ ਅਤੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੇ ਸੁਪਨੇ ਦੇਖ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ, ਵੀਰਵਾਰ ਰਾਤ ਨੂੰ ਬੁਢਲਾਡਾ ਇਲਾਕੇ ਨਾਲ ਸਬੰਧਤ 7 ਤੋਂ 8 ਪੰਜਾਬੀ ਨੌਜਵਾਨ ਆਪਣੇ ਇੱਕ ਦੋਸਤ ਦੀ ਬਰਥਡੇ ਪਾਰਟੀ ‘ਤੇ ਜਾਣ ਲਈ ਕਾਰ ਵਿੱਚ ਸਵਾਰ ਹੋ ਰਹੇ ਸਨ। ਇਸ ਦੌਰਾਨ ਅਚਾਨਕ ਗੋਲੀਆਂ ਚੱਲ ਗਈਆਂ, ਜਿਸ ਨਾਲ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਬਾਰੀ ਕਿਸ ਨੇ ਕੀਤੀ, ਇਸ ਬਾਰੇ ਅਜੇ ਤੱਕ ਸਪੱਸ਼ਟਤਾ ਨਹੀਂ ਹੋ ਸਕੀ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (27) ਵਾਸੀ ਬੁਢਲਾਡਾ ਅਤੇ ਰਣਵੀਰ ਸਿੰਘ (18) ਵਾਸੀ ਪਿੰਡ ਉੜਤ ਸੈਦੇਵਾਲਾ, ਬੋਹਾ ਵਜੋਂ ਹੋਈ ਹੈ। ਗੁਰਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਵਿਆਹਿਆ ਹੋਇਆ ਸੀ।
ਉਸ ਦੀ ਪੜ੍ਹਾਈ ਕੈਨੇਡਾ ਵਿੱਚ ਪੂਰੀ ਹੋ ਚੁੱਕੀ ਸੀ ਅਤੇ ਉਹ ਵਰਕ ਪਰਮਿਟ ‘ਤੇ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸ ਦੀ ਇੱਛਾ ਸੀ ਕਿ ਜਲਦੀ ਹੀ ਆਪਣੀ ਪਤਨੀ ਨੂੰ ਵੀ ਕੈਨੇਡਾ ਬੁਲਾਏ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। 18 ਸਾਲਾ ਰਣਵੀਰ ਸਿੰਘ ਵੀ ਹਾਲ ਹੀ ਵਿੱਚ ਉੱਚੇ ਸੁਪਨੇ ਲੈ ਕੇ ਵਿਦੇਸ਼ ਗਿਆ ਸੀ, ਪਰ ਇਹ ਸਫ਼ਰ ਉਸ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਸਾਬਤ ਹੋਇਆ। ਘਟਨਾ ਦੀ ਜਾਣਕਾਰੀ ਮ੍ਰਿਤਕ ਗੁਰਦੀਪ ਸਿੰਘ ਦੇ ਚਾਚਾ ਦਰਸ਼ਨ ਸਿੰਘ (ਵਾਸੀ ਪਿੰਡ ਬਰੇਹ) ਦੇ ਕੈਨੇਡਾ ਵਿੱਚ ਰਹਿੰਦੇ ਪੁੱਤਰ ਅਰਸ਼ਦੀਪ ਸਿੰਘ ਵੱਲੋਂ ਫ਼ੋਨ ਰਾਹੀਂ ਪਰਿਵਾਰ ਨੂੰ ਦਿੱਤੀ ਗਈ। ਖ਼ਬਰ ਮਿਲਦੇ ਹੀ ਦੋਵਾਂ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀਬਾਰੀ ਸਬੰਧੀ ਕੁਝ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਧਰ, ਦੋਵੇਂ ਪਰਿਵਾਰ ਆਪਣੇ ਬੇਟਿਆਂ ਦੇ ਮ੍ਰਿਤਕ ਸਰੀਰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਮਦਦ ਦੀ ਅਪੀਲ ਕਰ ਰਹੇ ਹਨ। ਇਸ ਦੁੱਖਦਾਈ ਘਟਨਾ ਤੋਂ ਬਾਅਦ ਦੋਵਾਂ ਘਰਾਂ ਵਿੱਚ ਮਾਤਮ ਛਾਇਆ ਹੋਇਆ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
Gunfire In Canada Two Youths From Punjab Die Had Gone Abroad On Study Visa
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)