ਅੰਮ੍ਰਿਤਸਰ ਦੇ ਹਾਥੀ ਗੇਟ ਨੇੜੇ ਇਕ ਜੁੱਤਾ ਕਾਰੋਬਾਰੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ, ਜੋ ਹੱਥ ਅਤੇ ਪੈਰ ਰੱਸੀਆਂ ਨਾਲ ਬੰਨ੍ਹੇ ਹੋਏ ਪਾਏ ਗਏ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਜਾਣਕਾਰੀ ਮੁਤਾਬਕ, ਯਸ਼ਪਾਲ ਕਾਫ਼ੀ ਸਮੇਂ ਤੋਂ ਹਾਥੀ ਗੇਟ ਖੇਤਰ ਵਿੱਚ ਜੁੱਤਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਸੀ ਅਤੇ ਉਹ ਆਪਣੀ ਦੁਕਾਨ 'ਤੇ ਹੀ ਰਹਿੰਦਾ ਸੀ, ਜਦਕਿ ਉਸਦਾ ਪਰਿਵਾਰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਵੱਸਦਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੇ ਹੱਥ-ਪੈਰ ਬੰਨ੍ਹੇ ਹੋਣ ਕਾਰਨ ਪੁਲਿਸ ਹਰ ਪਹਿਲੂ ਤੋਂ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਜਾਂਚ ਵੀ ਚਲ ਰਹੀ ਹੈ। ਪੁਲਿਸ ਅਣਸੁਲਝੇ ਕਤਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।