ਅਬੋਹਰ: ਨੇੜਲੇ ਪਿੰਡ ਬਜੀਤਪੁਰ ਭੋਮਾ ਦੇ 36 ਸਾਲਾ ਸੰਦੀਪ ਬਰਾੜ ਨੇ ਸ਼ੁੱਕਰਵਾਰ ਦੇਰ ਸ਼ਾਮ ਆਪਣੇ ਘਰ ਵਿੱਚ ਲਾਇਸੈਂਸੀ ਪਿਸਤੌਲ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਜਾਨ ਦੇ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਵਾਰਸਾਂ ਨੂੰ ਸੌਂਪ ਦਿੱਤਾ। ਸੰਦੀਪ ਨੇ ਕਰੀਬ 9 ਸਾਲ ਪਹਿਲਾਂ ਤਲਾਕ ਲਿਆ ਸੀ ਅਤੇ ਉਸ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਉਹ ਆਪਣੀ ਮਾਤਾ ਪਰਮਿੰਦਰ ਕੌਰ ਦੇ ਨਾਲ ਪਿੰਡ ਵਿੱਚ ਵੱਸਦਾ ਸੀ, ਜਦਕਿ ਪਰਿਵਾਰ ਦੇ ਹੋਰ ਮੈਂਬਰ ਵਿਦੇਸ਼ ਵਿੱਚ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕਾਂ ਨੇ ਉਸਨੂੰ ਹਸਪਤਾਲ ਵਿੱਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਤਮ-ਹੱਤਿਆ ਦੇ ਕਾਰਨਾਂ ਦੀ ਪੜਤਾਲ ਜਾਰੀ ਹੈ ਅਤੇ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ।
36 year old Man Commits Suicide With Licensed Pistol After Divorce From Wife Under Mental Stress
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)