ਚੰਡੀਗੜ੍ਹ: ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਹੱਤਿਆ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਆਪਣੀ ਸਫਲਤਾ ਨੂੰ ਅੱਗੇ ਵਧਾਇਆ ਹੈ। ਲੁਧਿਆਣਾ ਨਿਵਾਸੀ ਸੰਨੀ ਉੱਤੇ ਦੋਸ਼ ਹੈ ਕਿ ਉਸਨੇ ਸ਼ੂਟਰਾਂ ਨੂੰ ਵਾਰਦਾਤ ਤੋਂ ਪਹਿਲਾਂ ਪਨਾਹ ਦਿੱਤੀ ਅਤੇ ਸੁਰੱਖਿਅਤ ਟਿਕਾਣਾ ਮੁਹੱਈਆ ਕਰਵਾਇਆ। ਪੁਲਿਸ ਅਨੁਸਾਰ, ਕਤਲ ਤੋਂ ਪਹਿਲਾਂ ਸ਼ੂਟਰ ਲੁਧਿਆਣਾ ਵਿੱਚ ਸੰਨੀ ਦੇ ਸੰਪਰਕ ਵਿੱਚ ਰਹੇ। ਹੁਣ ਉਸ ਤੋਂ ਪੁੱਛਗਿੱਛ ਕਰਕੇ ਹੱਤਿਆਕਾਂਡ ਦੀ ਯੋਜਨਾ, ਸ਼ੂਟਰਾਂ ਦੀ ਮੂਵਮੈਂਟ ਅਤੇ ਹੋਰ ਸੰਭਾਵਤ ਸਹਿਯੋਗੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ, ਵਾਰਦਾਤ ਲਈ ਕ੍ਰੇਟਾ ਕਾਰ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਰਾਹੁਲ ਨੂੰ ਖਰੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹੈ। ਪੁਲਿਸ ਦਾਅਵਾ ਕਰਦੀ ਹੈ ਕਿ ਪੁੱਛਗਿੱਛ ਦੌਰਾਨ ਮਿਲੇ ਸੁਰਾਗਾਂ ਦੇ ਆਧਾਰ ‘ਤੇ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਪੈਰੀ ਹੱਤਿਆਕਾਂਡ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਸਾਰੇ ਤੱਥ ਜੋੜੇ ਜਾ ਰਹੇ ਹਨ ਅਤੇ ਜਲਦੀ ਹੀ ਇਸ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾਵੇਗਾ।
Perry Murder Case Another Success For Chandigarh Police One Who Sheltered The Shooters Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)