ਜਗਰਾਉਂ ਨਗਰ ਕੌਂਸਲ ਦਫ਼ਤਰ ਵਿੱਚ ਹੀ ਸ਼ਹਿਰ ਦਾ ਕੂੜਾ ਇਕੱਠਾ ਕਰਕੇ ਸੁੱਟੇ ਜਾਣ ਕਾਰਨ ਉੱਠ ਰਹੀ ਭਿਆਨਕ ਬਦਬੂ ਤੋਂ ਤੰਗ ਆ ਕੇ ਇਲਾਕਾ ਵਾਸੀਆਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ਨਗਰ ਕੌਂਸਲ ਨੇੜੇ ਰਹਿੰਦੇ ਘਰਾਂ ਦੇ ਵਸਨੀਕ, ਦੁਕਾਨਦਾਰਾਂ ਦੇ ਨਾਲ-ਨਾਲ ਨੇੜਲੇ ਹਸਪਤਾਲਾਂ ਦੇ ਡਾਕਟਰ ਅਤੇ ਸਟਾਫ ਵੀ ਸ਼ਾਮਲ ਹੋਏ। ਇਸ ਮੌਕੇ ਗੁੱਸੇ ਵਿਚ ਆਏ ਲੋਕਾਂ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਅਧਿਕਾਰੀਆਂ ਨੂੰ ਆੜੇ ਹੱਥੀਂ ਲਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਅਫ਼ਸਰ ਇੱਕ ਰਾਤ ਇੱਥੇ ਰਹਿ ਕੇ ਵੇਖਣ ਤਾਂ ਉਨ੍ਹਾਂ ਨੂੰ ਪਤਾ ਲੱਗੇ ਕਿ ਲੋਕ ਕਿਸ ਤਰ੍ਹਾਂ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਗਰਾਉਂ ਸ਼ਹਿਰ ਪੂਰੀ ਤਰ੍ਹਾਂ ਰੱਬ ਆਸਰੇ ਛੱਡਿਆ ਹੋਇਆ ਹੈ ਅਤੇ ਇਥੋਂ ਦੇ ਵਿਧਾਇਕ, ਐੱਸ.ਡੀ.ਐੱਮ., ਏਡੀਸੀ, ਈਓ ਸਮੇਤ ਸਾਰੀ ਅਫ਼ਸਰਸ਼ਾਹੀ ਕੁੰਭਕਰਨੀ ਨੀਂਦ ਵਿੱਚ ਸੁੱਤੀ ਹੋਈ ਹੈ। ਲੋਕਾਂ ਨੇ ਮੰਗ ਕੀਤੀ ਕਿ ਤੁਰੰਤ ਕੂੜੇ ਦੇ ਨਿਪਟਾਰੇ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
People Fed Up With The Performance Of The Municipal Council Surrounded The Office Saying The Officer Should Come Here And Spend The Night And See
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)