ਜਲੰਧਰ-ਫਗਵਾੜਾ ਹਾਈਵੇਅ ‘ਤੇ ਅੱਜ ਸਵੇਰੇ ਚੇਹੜੂ-ਵੇਈਂ ਪੁਲ ਨੇੜੇ ਇੱਕ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਬੱਸ ਅਤੇ ਟਿੱਪਰ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦਕਿ ਬੱਸ ਵਿੱਚ ਸਵਾਰ ਯਾਤਰੀਆਂ ਸੁਰੱਖਿਅਤ ਰਹੇ। ਟਿੱਪਰ ਚਾਲਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਤੋਂ ਫਗਵਾੜਾ ਵੱਲ ਜਾ ਰਹੀ ਬੱਸ ਨੇ ਅਚਾਨਕ ਉਨ੍ਹਾਂ ਦੇ ਟਿੱਪਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬੱਸ ਬੁਰੀ ਤਰ੍ਹਾਂ ਨੁਕਸਾਨੀ ਹੋਈ। ਬੱਸ ਚਾਲਕ ਨੂੰ ਤੁਰੰਤ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੜਕ ਸੁਰੱਖਿਆ ਫੋਰਸ (SSF) ਟੀਮ ਦੇ ਇੰਚਾਰਜ ਮੱਖਣ ਸਿੰਘ ਨੇ ਕਿਹਾ ਕਿ ਬੱਸ ਦੀ ਤੇਜ਼ ਰਫ਼ਤਾਰ ਹੀ ਇਸ ਹਾਦਸੇ ਦਾ ਮੁੱਖ ਕਾਰਨ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਧੁੰਦ ਵਾਲੇ ਮੌਸਮ ਵਿੱਚ ਸਾਵਧਾਨ ਅਤੇ ਘੱਟ ਗਤੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ। ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੜਕਾਂ ‘ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕਣ ਦਾ ਅਹੁਦਾ ਦਿੱਤਾ ਹੈ।