ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਵਿੱਚ ਕੇਂਦਰ ਵੱਲੋਂ ਲਾਗੂ ਕੀਤੇ ਜਾ ਰਹੇ ਨਵੇਂ VB-G RAM G ਦੇ ਵਿਰੋਧ ਵਿੱਚ ਰਸਮੀ ਤੌਰ 'ਤੇ ਮਤਾ ਪਾਸ ਕਰ ਦਿੱਤਾ ਹੈ। ਇਹ ਮਤਾ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਲੰਬੀ ਬਹਿਸ ਅਤੇ ਹੰਗਾਮੇ ਤੋਂ ਬਾਅਦ, ਵਿਧਾਨ ਸਭਾ ਨੇ ਇਸ ਮਤੇ 'ਤੇ ਮੋਹਰ ਲਗਾ ਦਿੱਤੀ ਹੈ।