ਸਰਬਜੀਤ ਕੌਰ ਜੋ ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਨਾਲ ਪਾਕਿਸਤਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਨਕਾਣਾ ਸਾਹਿਬ ਗਈ ਸੀ। ਜਿਥੇ ਕਿ ਨਾਲ ਹੋਰ ਜਥਾ ਸਿੱਖ ਧਰਮ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਿਆ ਸੀ। ਇਸੇ ਦੌਰਾਨ ਸਰਬਜੀਤ ਕੌਰ ਨੇ ਪਾਕਿਸਤਾਨ ਵਿੱਚ ਧਰਮ ਪਰਿਵਰਤਨ ਕਰਕੇ ਇਸਲਾਮ ਕਬੂਲ ਕਰ ਲਿਆ ਅਤੇ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ। ਪਾਕਿਸਤਾਨ ਵਿੱਚ ਨਿਕਾਹ ਕਰਨ ਵਾਲੀ ਭਾਰਤੀ ਸਿੱਖ ਮਹਿਲਾ ਸਰਬਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਨਾਸਿਰ ਹੁਸੈਨ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।