ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਅਤੇ ਪੰਜਾਬ ਵਿੱਚ ਬੱਦਲ ਛਾਂਟਣ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ ਅਚਾਨਕ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਔਸਤ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ, ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਹੁਸ਼ਿਆਰਪੁਰ ਵਿੱਚ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 1.3 ਡਿਗਰੀ ਰਿਕਾਰਡ ਕੀਤਾ ਗਿਆ, ਜਿੱਥੇ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕਰੀਬ 5 ਡਿਗਰੀ ਦੀ ਗਿਰਾਵਟ ਆਈ ਹੈ।
ਹੋਰ ਸ਼ਹਿਰਾਂ ਵਿੱਚ ਲੁਧਿਆਣਾ 5 ਡਿਗਰੀ, ਪਟਿਆਲਾ 4.4 ਡਿਗਰੀ, ਬਠਿੰਡਾ 3.4 ਡਿਗਰੀ ਅਤੇ ਗੁਰਦਾਸਪੁਰ 3.2 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ।
ਠੰਢ ਵਧਣ ਦੇ ਨਾਲ-ਨਾਲ ਸੂਬੇ ਭਰ ਵਿੱਚ ਅੱਜ ਘਣੀ ਧੁੰਦ ਦਾ ਵੀ ਅਸਰ ਦੇਖਣ ਨੂੰ ਮਿਲਿਆ, ਜਿਸ ਕਾਰਨ ਆਮ ਜੀਵਨ ਅਤੇ ਆਵਾਜਾਈ ਪ੍ਰਭਾਵਿਤ ਰਹੀ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਦੌਰਾਨ ਠੰਢ ਅਤੇ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
Severe Cold Wave In Punjab Temperature Drops To 1 Degree Flights From Amritsar Affected Due To Dense Fog
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)