ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਤਾ ਨਾਲ ਜੁੜੀ ਗੱਲ ਨੂੰ ਮੋਹਾਲੀ ਵਿੱਚ ਜਨਤਕ ਤੌਰ ’ਤੇ ਕਿਹਾ ਸੀ ਕਿ ਉਸ ਜਗ੍ਹਾ ਤੇ ਰੇਲਵੇ ਲਾਈਨ ਨਹੀਂ ਸੀ।
ਬਿੱਟੂ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਮਾਨ ਨੂੰ ‘ਹਿਸਟਰੀ ਆਫ ਇੰਡੀਅਨ ਰੇਲਵੇ’ ਦੀ ਪੂਰੀ ਜਾਣਕਾਰੀ ਨਹੀਂ ਹੈ, ਜਿਸ ਕਾਰਨ ਉਹ ਅਕਸਰ ਗਲਤ ਅਤੇ ਭੁਲੇਖੇ ਵਾਲੇ ਬਿਆਨ ਦਿੰਦੇ ਰਹਿੰਦੇ ਹਨ। ਕੇਂਦਰੀ ਮੰਤਰੀ ਨੇ ਮੋਦੀ ਦੀ ਜ਼ਿੰਦਗੀ ਨੂੰ ਸੰਘਰਸ਼, ਮਿਹਨਤ ਅਤੇ ਆਤਮ ਨਿਰਭਰਤਾ ਦੀ ਮਿਸਾਲ ਕਰਾਰ ਦਿੱਤਾ ਅਤੇ ਕਿਹਾ ਕਿ ਮਾਨ ਵੱਲੋਂ ਪ੍ਰਧਾਨ ਮੰਤਰੀ ਦੇ ਨਿੱਜੀ ਜੀਵਨ ’ਤੇ ਟਿੱਪਣੀਆਂ ਕਰਨਾ ਨੀਵੀਂ ਰਾਜਨੀਤੀ ਨੂੰ ਦਰਸਾਉਂਦਾ ਹੈ।
ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਅਜਿਹੇ ਬਿਆਨ ਦੇਣ ਦੀ ਬਜਾਏ ਪੰਜਾਬ ਦੇ ਗੰਭੀਰ ਮੁੱਦਿਆਂ ਜਿਵੇਂ ਕਿ ਕਾਨੂੰਨ-ਵਿਵਸਥਾ, ਨਸ਼ੇ, ਬੇਰੋਜ਼ਗਾਰੀ ਅਤੇ ਵਿੱਤੀ ਹਾਲਾਤਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਟੇਜੀ ਕਾਮੇਡੀ ਨਾਲ ਸੂਬਾ ਨਹੀਂ ਚਲਦਾ। ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਸਰਕਾਰ ਦੇ ਦਾਅਵਿਆਂ ਅਤੇ ਹਕੀਕਤ ਵਿੱਚ ਫਰਕ ਸਮਝਣ ਲੱਗੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਸਿਆਸੀ ਜਵਾਬ ਵੀ ਦੇਵੇਗੀ।
Comments On Modi s Personal Life Are Low Politics Mann Has No Knowledge Of history Of Indian Railways
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)