ਸ਼ਹਿਰ ਦੇ ਪੀਰੂ ਬੰਦਾ ਇਲਾਕੇ ਵਿੱਚ ਬੁੱਢੇ ਦਰਿਆ ਦੇ ਨੇੜੇ ਇੱਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ।
ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵੱਲੋਂ ਲੜਕੀ ਦੀ ਲਾਸ਼ ਪਈ ਹੋਣ ਬਾਰੇ ਜਾਣਕਾਰੀ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਮੁਤਾਬਕ ਮ੍ਰਿਤਕ ਲੜਕੀ ਦੀ ਉਮਰ ਲਗਭਗ 30 ਤੋਂ 35 ਸਾਲ ਦੇ ਦਰਮਿਆਨ ਹੈ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਰਕੇ ਵਾਰਸਾਂ ਦੀ ਭਾਲ ਲਈ ਨੇੜਲੇ ਇਲਾਕਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਕਾਫੀ ਸਮੇਂ ਤੋਂ ਪੀਰੂ ਬੰਦਾ ਇਲਾਕੇ ਦੇ ਮੋੜ ਨੇੜੇ ਰਹਿ ਰਹੀ ਸੀ ਅਤੇ ਅਕਸਰ ਸੜਕ ਕਿਨਾਰੇ ਸੌਂਦੀ ਨਜ਼ਰ ਆਉਂਦੀ ਸੀ।
ਪੁਲਿਸ ਨੇ ਕਿਹਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Girl s Body Found Near Budha River Creates Sensation In The Area Mystery Of Death Will Be Revealed After Postmortem
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)