ਦੱਖਣੀ ਅਫਰੀਕਾ ਦੇ ਗੌਤੈਂਗ ਸੂਬੇ ਤੋਂ ਇੱਕ ਬੇਹੱਦ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜੋਹਾਨਸਬਰਗ ਨੇੜੇ ਸੋਮਵਾਰ ਸਵੇਰੇ ਇੱਕ ਟਰੱਕ ਅਤੇ ਸਕੂਲ ਮਿੰਨੀ ਬੱਸ ਦੀ ਭਿਆਨਕ ਟੱਕਰ ਵਿੱਚ ਘੱਟੋ-ਘੱਟ 13 ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ।
ਅਧਿਕਾਰੀਆਂ ਮੁਤਾਬਕ, 11 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਬੱਚਿਆਂ ਨੇ ਹਸਪਤਾਲ ਪਹੁੰਚਣ ਤੋਂ ਬਾਅਦ ਦਮ ਤੋੜ ਦਿੱਤਾ। ਇਹ ਹਾਦਸਾ ਸਵੇਰੇ ਕਰੀਬ ਸੱਤ ਵਜੇ ਉਸ ਵੇਲੇ ਵਾਪਰਿਆ, ਜਦੋਂ ਮਿੰਨੀ ਬੱਸ ਪ੍ਰਾਇਮਰੀ ਅਤੇ ਹਾਇਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਜੋਹਾਨਸਬਰਗ ਵੱਲ ਜਾ ਰਹੀ ਸੀ।
ਚਸ਼ਮਦੀਦਾਂ ਨੇ ਦੱਸਿਆ ਕਿ ਮਿੰਨੀ ਬੱਸ ਹੋਰ ਵਾਹਨਾਂ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਸ ਦੌਰਾਨ ਉਹ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਹੋ ਗਈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟਰੱਕ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗੌਤੈਂਗ ਐਮਰਜੈਂਸੀ ਸੇਵਾਵਾਂ ਵੱਲੋਂ ਜ਼ਖ਼ਮੀਆਂ, ਜਿਨ੍ਹਾਂ ਵਿੱਚ ਬੱਸ ਡਰਾਈਵਰ ਵੀ ਸ਼ਾਮਲ ਹੈ, ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਹੈ ਅਤੇ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।
School Bus Crashes Into Truck In South Africa 13 Children Die On The Spot Many Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)