ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

24/01/2026 | Public Times Bureau | Darbar Sahib

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥

੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ।

ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।

ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ।

(ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ।

ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ।

Dhhanaasaree Mahalaa 1 Jeevaa Terai Naae Man Aanand Hai Jeeu Saacho Saachaa Naau Gun Govind Hai Jeeu


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App