ਅੰਬਾਲਾ ’ਚ ਜਨਮਦਿਨ ਦੀ ਪਾਰਟੀ ਦੌਰਾਨ ਚੱਲੇ ਚਾਕੂ, ਇੱਕ ਦੀ ਮੌਤ, ਦੂਜਾ ਜ਼ਖ਼ਮੀ

24/01/2026 | Public Times Bureau | Panjab

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਪਿੰਡ ਸਰਸੀਣੀ ਨੇੜੇ ਇਕ ਹੋਟਲ ਦੇ ਬਾਹਰ ਬੀਤੀ ਦੇਰ ਰਾਤ ਜਨਮਦਿਨ ਦੀ ਪਾਰਟੀ ਦੌਰਾਨ ਖੂਨੀ ਘਟਨਾ ਵਾਪਰ ਗਈ। ਸ਼ਰਾਬ ਦੇ ਨਸ਼ੇ ਵਿਚ ਕੁਝ ਨੌਜਵਾਨਾਂ ਵਿਚ ਆਪਸੀ ਬਹਿਸਬਾਜ਼ੀ ਹੋਈ, ਜੋ ਕੁਝ ਹੀ ਸਮੇਂ ’ਚ ਹਿੰਸਕ ਝਗੜੇ ’ਚ ਬਦਲ ਗਈ। ਇਸ ਦੌਰਾਨ ਨੌਜਵਾਨਾਂ ਨੇ ਕਥਿਤ ਤੌਰ ’ਤੇ ਇਕ-ਦੂਜੇ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਚਾਕੂਬਾਜ਼ੀ ਦੌਰਾਨ 27 ਸਾਲਾ ਅਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਡੈਹਰੀ, ਜ਼ਿਲ੍ਹਾ ਅੰਬਾਲਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਨਿੱਜੀ ਹਸਪਤਾਲ ਅੰਬਾਲਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ’ਚ ਇਕ ਹੋਰ ਨੌਜਵਾਨ ਜ਼ਖ਼ਮੀ ਹੋਇਆ ਹੈ, ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਘਟਨਾ ਤੋਂ ਬਾਅਦ ਬਾਕੀ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ ’ਤੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜਨਮਦਿਨ ਦੀ ਪਾਰਟੀ ’ਚ ਸ਼ਾਮਲ ਦੱਸੇ ਜਾ ਰਹੇ ਹਨ।
ਥਾਣਾ ਮੁੱਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਅੰਬਾਲਾ ਜ਼ਿਲ੍ਹੇ ਦੇ ਕੁਝ ਨੌਜਵਾਨ ਕ੍ਰਿਸਟਲ ਹੋਟਲ ਵਿੱਚ ਜਨਮਦਿਨ ਦੀ ਪਾਰਟੀ ਮਨਾਉਣ ਲਈ ਇਕੱਠੇ ਹੋਏ ਸਨ, ਜਿੱਥੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਗੱਲ ਚਾਕੂਬਾਜ਼ੀ ਤੱਕ ਪਹੁੰਚ ਗਈ।
ਪੁਲਿਸ ਨੇ ਗਗਨਦੀਪ ਸਿੰਘ ਦੇ ਬਿਆਨ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

One Killed Another Injured In Stabbing At Birthday Party In Ambala


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App