ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਦੁਨੀਆ ਬੇਯਕੀਨੀ ਦੇ ਦੌਰ ਵਿੱਚੋਂ ਲੰਘ ਰਹੀ ਹੈ, ਤਦੋਂ ਭਾਰਤ ਦੇ ਨੌਜਵਾਨ ਮਜ਼ਬੂਤ ਰਹਿਣ ਅਤੇ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੋਣ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਕਰਾਰ ਦਿੱਤਾ।
ਰਾਜਨਾਥ ਸਿੰਘ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਕੀਤੀ ਗਈ ਮੂੰਹਤੋੜ ਜਵਾਬੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਜੰਮੂ-ਕਸ਼ਮੀਰ ਵਿੱਚ ਮੌਜੂਦ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਨਸ਼ਟ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਬਹਾਦਰੀ ਅਤੇ ਸਾਵਧਾਨੀ ਨਾਲ ਕੀਤੀ ਗਈ ਸੀ।
ਉਨ੍ਹਾਂ ਐੱਨਸੀਸੀ ਕੈਡਿਟਸ ਨੂੰ ਦੇਸ਼ ਦੀ “ਦੂਜੀ ਰੱਖਿਆ ਲਾਈਨ” ਕਰਾਰ ਦਿੱਤਾ ਅਤੇ ਆਪ੍ਰੇਸ਼ਨ ਸਿੰਧੂਰ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਰਾਜਨਾਥ ਸਿੰਘ ਨੇ ਨੌਜਵਾਨਾਂ ਦੀ ਤੁਲਨਾ ਮਹਾਭਾਰਤ ਦੇ ਅਭਿਮੰਨਿਊ ਨਾਲ ਕੀਤੀ, ਜਿਹਨਾਂ ਕੋਲ ਹਰ ਕਿਸਮ ਦੇ ਚੱਕਰਵਿਊਹ ਨੂੰ ਭੇਦਣ ਦੀ ਸਮਰੱਥਾ ਸੀ।
ਉਨ੍ਹਾਂ ਨੌਜਵਾਨਾਂ ਨੂੰ ਯਾਦ ਦਵਾਇਆ ਕਿ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨਿਰਣਾਇਕ ਹੋਵੇਗੀ। ਰਾਜਨਾਥ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਰਾਸ਼ਟਰ ਦੀ ਬੇਸ਼ਕੀਮਤੀ ਜਾਇਦਾਦ ਹਨ ਅਤੇ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਹੈ।
the Future Of The Country Lies On The Shoulders Of The Youth Rajnath Singh Tells The Younger Generation About Their Responsibility
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)