ਜਲੰਧਰ–ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਰਾਓਵਾਲੀ ਨੇੜੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੰਮੂ ਨੰਬਰ ਦਾ ਇਕ ਟਰੱਕ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ।
ਮ੍ਰਿਤਕ ਦੀ ਪਛਾਣ ਵਸੀਮ ਚੌਧਰੀ ਪੁੱਤਰ ਸਲੀਮ ਹੁਸੈਨ, ਵਾਸੀ ਸਾਂਭਾ (ਜੰਮੂ) ਵਜੋਂ ਹੋਈ ਹੈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰੱਕ ਵਿੱਚ ਸਵਾਰ ਦੂਜੇ ਵਿਅਕਤੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਦੀ ਪਛਾਣ ਹਾਲੇ ਨਹੀਂ ਹੋ ਸਕੀ। ਤੀਜਾ ਵਿਅਕਤੀ ਜਾਫਰ ਪੁੱਤਰ ਆਲਮ, ਵਾਸੀ ਸਾਂਭਾ (ਜੰਮੂ) ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਮੁਤਾਬਕ, ਰਾਤ ਕਰੀਬ 9:30 ਵਜੇ ਟਰੱਕ ਜੰਮੂ ਵੱਲੋਂ ਜਲੰਧਰ ਆ ਰਿਹਾ ਸੀ ਕਿ ਅੱਡਾ ਰਾਓਵਾਲੀ ਨੇੜੇ ਡਰਾਈਵਰ ਦਾ ਕੰਟਰੋਲ ਖੋ ਬੈਠਾ। ਟਰੱਕ ਸੜਕ ਤੋਂ ਹੇਠਾਂ ਉਤਰ ਕੇ ਲਿੰਕ ਰੋਡ ਵੱਲ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ ਅਤੇ ਪਲਟ ਗਿਆ।
ਹਾਦਸੇ ਤੋਂ ਬਾਅਦ ਜਾਫਰ ਟਰੱਕ ਵਿੱਚੋਂ ਬਾਹਰ ਨਿਕਲ ਆਇਆ ਪਰ ਘਬਰਾਹਟ ਕਾਰਨ ਉਹ ਹੋਰ ਸਵਾਰਾਂ ਬਾਰੇ ਕੁਝ ਦੱਸਣ ਦੀ ਸਥਿਤੀ ਵਿੱਚ ਨਹੀਂ ਸੀ। SSF ਟੀਮ ਅਤੇ ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਟਰੱਕ ਦੇ ਕੈਬਿਨ ਵਿੱਚ ਫਸੇ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ। ਗੰਭੀਰ ਜ਼ਖ਼ਮੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ।
ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Terrible Accident On Jalandhar pathankot Nh Truck Hits Electric Pole One Dead Two Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)