ਜਲੰਧਰ ਦੀ ਇੱਕ ਅਦਾਲਤ ਨੇ 2024 ਵਿੱਚ 2 ਕਿਲੋ ਅਫੀਮ ਜ਼ਬਤ ਕਰਨ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਕਮਿਸ਼ਨਰ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਅਤੇ 5,000 ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ।
ਜਾਣਕਾਰੀ ਅਨੁਸਾਰ, ਮਾਮਲਾ 2024 ਦਾ ਹੈ, ਜਦੋਂ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਸੀ। ਅਦਾਲਤ ਦੀ ਸੁਣਵਾਈ ਦੌਰਾਨ ਕਮਿਸ਼ਨਰ ਵੀ.ਵੀ.ਆਈ.ਪੀ. ਡਿਊਟੀ ਦਾ ਹਵਾਲਾ ਦੇ ਕੇ ਪੇਸ਼ ਨਹੀਂ ਹੋਈ, ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ।
Court issues arrest warrant against jalandhar police commissioner dhanpreet kaur
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)