CM ਮਾਨ ਦੀ ਬਾਬਾ ਗੁਰਿੰਦਰ ਢਿੱਲੋਂ ਖ਼ਿਲਾਫ਼ ਵਰਤੀ ਗਈ ਘਟੀਆ ਸ਼ਬਦਾਵਲੀ ਤੇ ਸੁਖਪਾਲ ਖਹਿਰਾ ਨੇ ਕੀਤੀ ਸਖ਼ਤ ਨਿੰਦਾ,

03/02/2026 | Public Times Bureau | Panjab

ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨੂੰ ਨਿਸ਼ਾਨਾ ਬਣਾਉਂਦਿਆਂ ਵਰਤੀ ਗਈ ਘਟੀਆ ਅਤੇ ਅਪਮਾਨਜਨਕ ਭਾਸ਼ਾ ਦੀ ਕੜੀ ਨਿੰਦਾ ਕੀਤੀ।
ਖਹਿਰਾ ਨੇ ਇਸ ਟਿੱਪਣੀ ਨੂੰ “ਦੁੱਖਦਾਈ ਅਤੇ ਨਿੰਦਣਯੋਗ” ਕਰਾਰ ਦਿੱਤਾ ਅਤੇ ਕਿਹਾ ਕਿ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਦੇ ਖ਼ਿਲਾਫ਼ ਸਿਆਸੀ ਰੰਗ ਦੇਣਾ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਘਟਾਉਂਦਾ ਹੈ। ਉਨ੍ਹਾਂ ਨੇ ਸੂਬੇ ਵਿੱਚ ਲੋਕਾਂ ਵਿੱਚ ਇਹ ਧਾਰਣਾ ਵਧ ਰਹੀ ਹੈ ਕਿ ਸਰਕਾਰ ਆਪਣੀਆਂ ਰਾਜਨੀਤਿਕ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਲਈ ਪੁਲਿਸ ਮਸ਼ੀਨਰੀ ਦਾ ਦੁਰਉਪਯੋਗ ਕਰ ਰਹੀ ਹੈ।
ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਉਹ ਤੁਰੰਤ ਬਾਬਾ ਗੁਰਿੰਦਰ ਸਿੰਘ ਜੀ ਅਤੇ ਰਾਧਾ ਸੁਆਮੀ ਸੰਗਤ ਤੋਂ ਆਪਣੀਆਂ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਲਈ ਜਨਤਕ ਮੁਆਫ਼ੀ ਮੰਗਣ।

Sukhpal Khaira Strongly Condemned The Vulgar Language Used By Cm Mann Against Baba Gurinder Dhillon


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App