ਸੀਨੀਅਰ ਕਾਂਗਰਸੀ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਾ ਵਿਰੋਧੀ ਪਦਯਾਤਰਾ ਦੇ ਸੱਦੇ ‘ਤੇ ਕਿਹਾ ਹੈ ਕਿ ਇਹ ਸਮਾਂ ਜਾਗਰੂਕਤਾ ਮੁਹਿੰਮਾਂ ਦਾ ਨਹੀਂ, ਸਗੋਂ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਬਾਰੇ ਜਾਗਰੂਕਤਾ ਦਾ ਸਮਾਂ 15–20 ਸਾਲ ਪਹਿਲਾਂ ਲੰਘ ਚੁੱਕਾ ਹੈ ਅਤੇ ਹੁਣ ਸਰਕਾਰ ਨੂੰ ਸਿੱਧੀ ਕਾਰਵਾਈ ਕਰਨੀ ਚਾਹੀਦੀ ਹੈ। ਰਾਣਾ ਗੁਰਜੀਤ ਸਿੰਘ ਅਨੁਸਾਰ ਨਸ਼ਾ ਉਦੋਂ ਹੀ ਰੁਕੇਗਾ ਜਦੋਂ ਪੰਜਾਬ ਵਿੱਚ ਰੁਜ਼ਗਾਰ ਵਧੇਗਾ, ਜਿਸ ਲਈ ਉਦਯੋਗਿਕ ਖੇਤਰ ਨੂੰ ਰਿਆਇਤਾਂ ਅਤੇ ਪ੍ਰੋਤਸਾਹਨ ਦੇਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਪਦਯਾਤਰਾ ਦਾ ਸੱਦਾ ਉਨ੍ਹਾਂ ਨੂੰ ਵੀ ਮਿਲਿਆ ਸੀ, ਪਰ ਜ਼ਮੀਰ ਨੇ ਇਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ।
ਪਦਯਾਤਰਾ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਸ਼ਾਮਲ ਹੋਣ ਬਾਰੇ ਉਨ੍ਹਾਂ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਰਾਜਨੀਤੀ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ।
Rana Gurjit Singh s Strong Statement On The Anti drug March Strict Action Is Needed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)