ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਕਰੰਸੀ ਪ੍ਰਬੰਧਨ ਐਕਟ ਦੀ ਉਲੰਘਣਾ ਮਾਮਲੇ ’ਚ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਹੈ। ਕੈਪਟਨ ਨੂੰ 12 ਫਰਵਰੀ ਨੂੰ ਅਤੇ ਉਨ੍ਹਾਂ ਦੇ ਪੁੱਤਰ ਨੂੰ 13 ਫਰਵਰੀ ਨੂੰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
ਦੋਵਾਂ ’ਤੇ ਵਿਦੇਸ਼ ਵਿੱਚ ਜਾਇਦਾਦ ਰੱਖਣ ਅਤੇ ਇੱਕ ਸਵਿਸ ਬੈਂਕ ਖਾਤੇ ਹੋਣ ਦਾ ਦੋਸ਼ ਹੈ। ਫਿਲਹਾਲ ਕੈਪਟਨ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ।
ਇਹ ਮਾਮਲਾ ਪਹਿਲੀ ਵਾਰੀ 2011 ਵਿੱਚ ਚਰਚਾ ’ਚ ਆਇਆ ਸੀ, ਜਦੋਂ ਫਰਾਂਸ ਸਰਕਾਰ ਨੇ ਕੈਪਟਨ ਅਮਰਿੰਦਰ ਅਤੇ ਉਨ੍ਹਾਂ ਦੇ ਪੁੱਤਰ ਦੀ ਵਿਦੇਸ਼ੀ ਜਾਇਦਾਦ ਅਤੇ ਸਵਿਸ ਖਾਤੇ ਬਾਰੇ ਭਾਰਤ ਸਰਕਾਰ ਨੂੰ ਜਾਣਕਾਰੀ ਦਿੱਤੀ। ਇਸ ਜਾਣਕਾਰੀ ਦੇ ਬਾਅਦ 2016 ਵਿੱਚ ਲੁਧਿਆਣਾ ’ਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
Ed Summons Captain Amarinder Son In Fema Case
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)