ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆ ਰਿਹਾ ਹੈ। ਇਸ ਦੌਰਾਨ ਆਨ-ਸਕ੍ਰੀਨ ਮਾਰਕਿੰਗ ਪ੍ਰਣਾਲੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ।
ਹਰਜੋਤ ਬੈਂਸ ਨੇ ਦੱਸਿਆ ਕਿ ਸਤੰਬਰ 2025 ਦੀ ਸਪਲੀਮੈਂਟਰੀ ਪ੍ਰੀਖਿਆ ਦੌਰਾਨ 23,000 ਉੱਤਰ ਪੱਤਰੀਆਂ ਦਾ ਡਿਜੀਟਲ ਮੁਲਾਂਕਣ ਸਫਲਤਾਪੂਰਵਕ ਕੀਤਾ ਗਿਆ। ਇਸ ਤਜਰਬੇ ਤੋਂ ਪ੍ਰੇਰਿਤ ਹੋ ਕੇ ਇਸ ਸਾਲ ਮੈਟ੍ਰਿਕ ਪ੍ਰੀਖਿਆ ਦੇ ਇੱਕ ਵਿਸ਼ੇ ਵਿੱਚ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਅਤੇ ਆਉਣ ਵਾਲੇ ਸੈਸ਼ਨਾਂ ਵਿੱਚ ਇਸਦਾ ਵਿਸਥਾਰ ਕੀਤਾ ਜਾਵੇਗਾ।
ਨਵੀਂ ਉੱਤਰ ਪੱਤਰੀ ਵਿੱਚ ਹਰੇਕ ਪੰਨੇ ‘ਤੇ ਵਿਲੱਖਣ ਕਿਊਆਰ ਕੋਡ ਦਿੱਤਾ ਗਿਆ ਹੈ, ਜਿਸ ਨਾਲ ਸਕੈਨਿੰਗ ਅਤੇ ਡਿਜੀਟਲ ਪ੍ਰੋਸੈਸਿੰਗ ਨਿਰਵਿਘਨ ਅਤੇ ਸੁਰੱਖਿਅਤ ਹੋਵੇਗੀ। ਪ੍ਰੀਖਿਆਰਥੀਆਂ ਦੇ ਨਤੀਜੇ ਕੇਂਦਰੀਕ੍ਰਿਤ ਡੈਸ਼ਬੋਰਡ ‘ਤੇ ਅਪਲੋਡ ਕੀਤੇ ਜਾਣਗੇ, ਜਿੱਥੇ ਅਸਲ-ਸਮੇਂ ਦੀ ਨਿਗਰਾਨੀ ਨਾਲ ਮੁਲਾਂਕਣ ਹੋਵੇਗਾ।
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਹ ਪਹਿਲ ਵਿਦਿਆਰਥੀਆਂ ਲਈ ਲਾਭਦਾਇਕ ਹੈ, ਕਿਉਂਕਿ ਨਤੀਜਿਆਂ ਵਿੱਚ ਕਮੀ ਆਵੇਗੀ, ਮਾਰਕਿੰਗ ਪਾਰਦਰਸ਼ੀ ਹੋਵੇਗੀ ਅਤੇ ਅਧਿਆਪਕ ਡਿਜੀਟਲ ਇੰਟਰਫੇਸ ਰਾਹੀਂ ਯੋਜਨਾਬੱਧ ਢੰਗ ਨਾਲ ਕੰਮ ਕਰਨਗੇ।
Digital Evaluation System To Be Implemented In Board Exams From March 2026 Results Will Be Fast And Fair Harjot Bains
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)