ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ, ਜੋ ਕਿ ਬਾਬਾ ਨੰਦ ਸਿੰਘ ਨਗਰ ਇਆਲੀ ਦੇ ਵਾਸੀ ਹਨ, ਦੀ ਸ਼ਿਕਾਇਤ ‘ਤੇ ਅਣਪਛਾਤੇ ਬਦਮਾਸ਼ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਘਰ ਵਿੱਚ ਮੌਜੂਦ ਸੀ, ਜਦੋਂ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਕਾਲ ਆਈ। ਜਿਵੇਂ ਹੀ ਉਹ ਫੋਨ ਉਠਾਉਂਦੇ, ਕਾਲ ਕੱਟ ਦਿੱਤੀ ਗਈ। ਕੁਝ ਸਮੇਂ ਬਾਅਦ, ਉਸੇ ਨੰਬਰ ਤੋਂ ਉਨ੍ਹਾਂ ਨੂੰ ਮੈਸੇਜ ਮਿਲਿਆ ਜਿਸ ਵਿੱਚ ਬਦਮਾਸ਼ ਨੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਜੇਕਰ ਰਕਮ ਨਹੀਂ ਦਿੱਤੀ ਗਈ ਤਾਂ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਕੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ludhiana businessman demands rs 1 crore ransom receives death threat to entire family case registered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)