ਜਲੰਧਰ ਵਿੱਚ ਨਵੀਂ ਸਬਜ਼ੀ ਮੰਡੀ ਮਕਸੂਦਾਂ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇੱਕ ਡਿਲੀਵਰੀ ਬੁਆਏ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਜ਼ੋਰਦਾਰ ਸੀ ਕਿ ਟਰੱਕ ਦੀ ਸਾਈਡ ਲੱਗਣ ਨਾਲ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਗਿਆ ਅਤੇ ਉਸ ਦੀ ਦੇਹ ਬੁਰੀ ਤਰ੍ਹਾਂ ਕੁਚਲੀ ਗਈ।
ਮ੍ਰਿਤਕ ਦੀ ਪਛਾਣ ਉਜਵਲ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, ਜਲੰਧਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਚਾਲਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
Delivery Boy Dies In Truck Accident Near Maqsudan Mandi In Jalandhar Family In Turmoil
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)