ਗੁਰੂ ਰਵਿਦਾਸ ਜੀ ਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਸੈਮੀਨਾਰ ਕਰਾਉਣ ਦਾ ਹੋਇਆ ਫ਼ੈਸਲਾ

14/02/2026 | Public Times Bureau | Panjab


ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੀਂ ਸ਼ਤਾਬਦੀ ਮੌਕੇ ਦੇਸ਼ ਦੁਨੀਆ ਵਿਚ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਜੀਵਨ ਬਾਰੇ ਵਿਚਾਰ ਚਰਚਾ ਤੇ ਹੋਰ ਕਈ ਤਰ੍ਹਾਂ ਦੇ ਸਮਾਗਮ ਤੇ ਨਗਰ ਕੀਰਤਨ ਕਰਨ ਦਾ ਪ੍ਰੋਗਰਾਮ ਵੱਖ ਵੱਖ ਸੰਸਥਾਵਾਂ ਤੇ ਸੰਗਤਾਂ ਵੱਲੋਂ ਉਲੀਕਿਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਗੁਰੂ ਰਵਿਦਾਸ ਜੀ ਨੂੰ ਪਿਆਰ ਕਰਨ ਵਾਲਿਆਂ ਨੇ ‘ਬਾਣੀ ਵਿਚਾਰ ਚੇਤਨਾ ਮੰਚ’ ਦੇ ਬੈਨਰ ਹੇਠ ਪੰਜਾਬ ਭਰ ਵਿਚ ਗੁਰੂ ਰਵਿਦਾਸ ਨਾਲ ਸਬੰਧ ਅਕਾਦਮਿਕ ਤੇ ਅਧਿਆਤਮਿਕਤਾ ਦੇ ਸੁਮੇਲ ਤੇ ਵਿਚਾਰ ਚਰਚਾ ਕਰਨ ਲਈ ਸੈਮੀਨਾਰ ਕਰਾਉਣ ਦਾ ਫ਼ੈਸਲਾ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਬਾਣੀ ਵਿਚਾਰ ਚੇਤਨਾ ਮੰਚ ਦੇ ਸਰਪ੍ਰਸਤ ਬਲਵਿੰਦਰ ਸਿੰਘ ਜਾਤੀਵਾਲ ਸਾਬਕਾ ਜੀ ਐੱਮ ਮਿਲਕਫੈੱਡ ਪੰਜਾਬ ਨੇ ਦੱਸਿਆ ਕਿ ਇਹ ਸੈਮੀਨਾਰ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਕਰਾਏ ਜਾਣਗੇ, ਜਿਸ ਤਹਿਤ ਪਹਿਲਾ ਸੈਮੀਨਾਰ ਲੁਧਿਆਣਾ ਵਿਚ 22 ਮਾਰਚ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਕਰਾਇਆ ਜਾ ਰਿਹਾ ਹੈ। ਇਹ ਸੈਮੀਨਾਰ ਨਿਰੋਲ ਗੁਰੂ ਰਵੀਦਾਸ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਤੇ ਉਨ੍ਹਾਂ ਦੇ ਜੀਵਨ ’ਤੇ ਅਧਾਰਿਤ ਹੋਵੇਗਾ। ਇਹ ਸੈਮੀਨਾਰ ਕਰਾਉਣ ਲਈ ਲੁਧਿਆਣਾ ਦੇ ਪ੍ਰੇਮ ਨਗਰ ਦੀ ਘੁਮਾਰ ਮੰਡੀ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਗੁਰਨਾਮ ਸਿੰਘ ਅਕੀਦਾ ਪਟਿਆਲਾ, ਸੋਮ ਨਾਥ ਚੌਧਰੀ ਪਟਿਆਲਾ, ਸਾਬਕਾ ਸਰਪੰਚ ਭਿੰਦਰ ਸਿੰਘ ਰਤਨਹੇੜੀ ਖੰਨਾ, ਉੱਘੇ ਦਲਿਤ ਚਿੰਤਕ ਪ੍ਰਿੰ ਡਾ. ਗੁਰਮੀਤ ਕੱਲਰ ਮਾਜਰੀ, ਸਵਰਨ ਸਿੰਘ ਪੀਏਯੂ ਲੁਧਿਆਣਾ, ਬਲਬੀਰ ਸਿੰਘ ਖ਼ਾਲਸਾ ਲੁਧਿਆਣਾ, ਜਸਵੀਰ ਸਿੰਘ ਪਮਾਲੀ, ਐੱਸ ਸੀ ਬੀ ਸੀ ਟੀਚਰ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਆਦਿ ਨੇ ਸ਼ਮੂਲੀਅਤ ਕੀਤੀ। ਇਸ ਵਿਚ ਫ਼ੈਸਲਾ ਕੀਤਾ ਗਿਆ ਕਿ ਲੁਧਿਆਣਾ ਵਿਚ ਹੋਣ ਵਾਲੇ ਪਹਿਲੇ ਸੈਮੀਨਾਰ ਵਿਚ ਦੋ ਪਰਚੇ ਪੜ੍ਹੇ ਜਾਣਗੇ ਉਸ ਪੇਪਰ ਦੇ ਵਿਚਾਰ ਚਰਚਾ ਸ਼ੁਰੂ ਕਰਾਉਣ ਲਈ ਤੇ ਪੇਪਰ ਤੇ ਚਰਚਾ ਸੰਪੰਨ ਕਰਾਉਣ ਲਈ ਦੋ ਪੇਪਰ ਛੋਟੇ ਪੜ੍ਹੇ ਜਾਣਗੇ। ਇਸ ਤੋਂ ਇਲਾਵਾ ਸਵਾਲ ਜਵਾਬ ਵੀ ਹੋਣਗੇ। ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡਾ. ਸੁਰਜੀਤ ਸਿੰਘ ਜਨਰਲ ਮੈਨੇਜਰ ਕੈਟਲ ਫੀਡ ਵੇਰਕਾ ਪਲਾਂਟ ਖੰਨਾ ਤੇ ਵਿਸ਼ੇਸ਼ ਮਹਿਮਾਨ ਦਲਜੀਤ ਸਿੰਘ ਜੀ ਐੱਮ ਵੇਰਕਾ ਮਿਲਕ ਪਲਾਂਟ ਲੁਧਿਆਣਾ ਹੋਣਗੇ। ਇਸ ਸੈਮੀਨਾਰ ਦੇ ਵਡਮੁੱਲੇ ਵਿਚਾਰਾਂ ਨੂੰ ਸੁਣਨ ਲਈ ਹਰ ਧਰਮ ਦਾ ਤੇ ਹਰ ਜਾਤ ਦਾ ਵਿਅਕਤੀ ਸੈਮੀਨਾਰ ਵਿਚ ਸ਼ਾਮਲ ਹੋ ਸਕਦਾ ਹੈ।ਫੋਟੋ : ਲੁਧਿਆਣਾ ਦੇ ਪ੍ਰੇਮ ਨਗਰ ਦੀ ਘੁਮਿਆਰ ਮੰਡੀ ਵਿਚ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ ਦਾ ਦ੍ਰਿਸ਼ਜਾਰੀ ਕਰਤਾ

It Has Been Decided To Hold Seminars On Guru Ravidas Ji In Various Districts Of Punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App