ਸੁਖਬੀਰ ਬਾਦਲ ਨੂੰ ਅਦਾਲਤ ਨੇ ਪੇਸ਼ੀ ਤੋਂ ਰਾਹਤ ਦੇ ਦਿੱਤੀ ਹੈ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਹਵਾਲਾ ਦੇ ਕੇ ਪੇਸ਼ੀ ਤੋਂ ਛੋਟ ਮੰਗੀ ਸੀ। ਸੁਖਬੀਰ ਬਾਦਲ ਦੀ ਆਖਰੀ ਪੇਸ਼ੀ 2 ਫਰਵਰੀ ਨੂੰ ਸੀ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਮੀਟਿੰਗ ਦੀ ਜਾਣਕਾਰੀ ਦਿੱਤੀ, ਜਿਸਨੂੰ ਜੱਜ ਨੇ ਮਨਜ਼ੂਰ ਕਰ ਲਿਆ। ਮਾਮਲੇ ਦੀ ਅਗਲੀ ਸੁਣਵਾਈ 16 ਫਰਵਰੀ ਨੂੰ ਹੋਣੀ ਹੈ।
ਇਹ ਮਾਣਹਾਨੀ ਮਾਮਲਾ ਸਾਲ 2017 ਵਿੱਚ ਧਾਰਮਿਕ ਜਥੇਬੰਦੀ 'ਅਖੰਡ ਕੀਰਤਨੀ ਜੱਥੇ' ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਦਾਇਰ ਕੀਤਾ ਗਿਆ ਸੀ। ਸੁਖਬੀਰ ਬਾਦਲ ਉੱਤੇ ਮੀਡੀਆ ਵਿੱਚ ਜੱਥੇ ਖਿਲਾਫ਼ ਵਿਵਾਦਿਤ ਬਿਆਨ ਦੇਣ ਦਾ ਆਰੋਪ ਸੀ।
ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿੱਚ ਦੋ ਮਹੀਨੇ ਪਹਿਲਾਂ ਸੁਖਬੀਰ ਬਾਦਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਬਾਅਦ ਵਿੱਚ ਪਿਛਲੇ ਮਹੀਨੇ ਸੁਖਬੀਰ ਬਾਦਲ ਨੇ ਆਤਮ-ਸਮਰਪਣ ਕਰਕੇ ਅਦਾਲਤ ਵਿੱਚ ਪਹੁੰਚਿਆ ਸੀ।
Big relief for sukhbir badal in defamation case exemption from appearance during amritsar meeting
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)