ਮਾਨਸਾ, 18 ਫਰਵਰੀ – ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਠਿੰਡਾ ਵਿੱਚ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਗਾਏ ਜਾਣ ਵਾਲੇ ਧਰਨੇ ਲਈ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਗਾ ਵਿਖੇ ਕਿਸਾਨ ਇਕੱਠੇ ਹੋਏ। ਇਸ ਮੌਕੇ ਪੁਲਿਸ ਨੇ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ।
ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਅਤੇ ਜਗਸੀਰ ਸਿੰਘ ਨੇ ਦੱਸਿਆ ਕਿ ਬਠਿੰਡਾ ਵਿੱਚ ਕਿਸਾਨ ਸ਼ਗਨਦੀਪ ਸਿੰਘ (ਪਿੰਡ ਜੀਉਂਦ) ਅਤੇ ਬਲਦੇਵ ਸਿੰਘ (ਪਿੰਡ ਚਾਉਕੇ) ਦੀ ਰਿਹਾਈ ਦੀ ਮੰਗ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਣਾ ਸੀ। ਪਿਛਲੇ ਦਿਨ ਵੀ ਬਠਿੰਡਾ ਵਿਖੇ ਧਰਨਾ ਦਿੱਤਾ ਗਿਆ ਸੀ।
ਧਰਨੇ ਦੌਰਾਨ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਨ ਕਾਰਨ ਮਾਹੌਲ ਤਣਾਅਪੂਰਨ ਬਣਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਪਰਖ ਲੈ ਰਹੀ ਹੈ ਅਤੇ ਚੇਤਾਵਨੀ ਦਿੱਤੀ ਕਿ ਜੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
Mansa Police Stop Farmer Convoy Heading Towards Bathinda At Bhaini Bagha
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)