Tarn Taran ਵਿੱਚ ਬੁੱਧਵਾਰ ਨੂੰ ਇੱਕ ਵੱਡੀ ਵਾਰਦਾਤ ਸਾਹਮਣੇ ਆਈ। ਪਿੰਡ ਸੇਰੋਂ ਦੇ ਸਿੱਧੂ ਫਾਰਮ ‘ਚ ਚੱਲ ਰਹੇ ਇੱਕ ਵਿਆਹ ਸਮਾਗਮ ਦੌਰਾਨ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਕ, ਸਰਪੰਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ ਕਿ ਇਸ ਦੌਰਾਨ ਹਮਲਾਵਰਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਸਰਪੰਚ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਜਦੋਂ ਸਰਪੰਚ ਦੇ ਭਰਾ ਨੇ ਮੁਲਜ਼ਮਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ‘ਤੇ ਵੀ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸਨੂੰ ਤੁਰੰਤ ਤਰਨਤਾਰਨ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਹਾਲਤ ਨਾਜ਼ੁਕ ਹੋਣ ਕਰਕੇ ਡਾਕਟਰਾਂ ਨੇ ਉਸਨੂੰ Amritsar ਰੈਫਰ ਕਰ ਦਿੱਤਾ।
ਫਿਲਹਾਲ ਘਟਨਾ ਦੇ ਕਾਰਨਾਂ ਬਾਰੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਤਲਾਸ਼ ਜਾਰੀ ਹੈ।
Sarpanch Shot Dead During Wedding Ceremony In Tarn Taran Brother Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)