ਫਿਰੋਜ਼ਪੁਰ ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਕਾਰਨ ਇੱਕ ਦੀ ਮੌਤ, ਪੰਜ ਗੰਭੀਰ ਜ਼ਖਮੀ

ਜ਼ੀਰਾ-ਫਿਰੋਜ਼ਪੁਰ ਰੋਡ ‘ਤੇ ਵਾਪਰਿਆ ਹਾਦਸਾ; ਜ਼ਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ

18/02/2026 | Public Times Bureau | Panjab

ਫਿਰੋਜ਼ਪੁਰ ਰੋਡ ‘ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ (23) ਪੁੱਤਰ ਕਸ਼ਮੀਰ ਸਿੰਘ ਅਤੇ ਜਗਦੀਪ ਸਿੰਘ (24) ਪੁੱਤਰ ਬੱਗੜ ਸਿੰਘ ਵਾਸੀ ਪਿੰਡ ਮਹੀਆਂ ਵਾਲਾ ਕਲਾਂ (ਜ਼ੀਰਾ) ਲੇਬਰ ਦਾ ਕੰਮ ਮੁਕਾ ਕੇ ਪਿੰਡ ਮਿਹਰ ਸਿੰਘ ਵਾਲਾ ਵਿੱਚ ਰਿਸ਼ਤੇਦਾਰੀ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ।
ਇਸ ਦੌਰਾਨ ਸਾਹਮਣੇ ਤੋਂ ਆ ਰਹੇ ਦੂਜੇ ਮੋਟਰਸਾਈਕਲ, ਜਿਸ ‘ਤੇ ਰਣਜੀਤ ਸਿੰਘ (33) ਪੁੱਤਰ ਜੋਗਿੰਦਰ ਸਿੰਘ, ਜੰਗ ਸਿੰਘ (24) ਪੁੱਤਰ ਚਮਕੌਰ ਸਿੰਘ, ਹੀਰਾ ਸਿੰਘ (26) ਪੁੱਤਰ ਓਮ ਪ੍ਰਕਾਸ਼ ਅਤੇ ਬਚਿੱਤਰ ਸਿੰਘ (26) ਪੁੱਤਰ ਨਿਰਮਲ ਸਿੰਘ ਵਾਸੀ ਜ਼ੀਰਾ ਸਵਾਰ ਸਨ ਅਤੇ ਕੰਮ ਤੋਂ ਘਰ ਵਾਪਸ ਪਰਤ ਰਹੇ ਸਨ, ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਜਗਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ ਪੰਜ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ ਗਿਆ।
ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ Guru Gobind Singh Medical College ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਜ਼ੀਰਾ ਵਿੱਚ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

One Dead Five Seriously Injured In A Horrific Collision Between Two Motorcycles In Ferozepur


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App