ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਹਰਮਨਜੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਹਾਜ਼ਰੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ 'ਤੇ ਹਰਮਨਜੀਤ ਬਰਾੜ ਨੇ ਕਿਹਾ ਕਿ ਉਹ ਪਾਰਟੀ ਦੇ ਰਾਜਨੀਤਕ ਉਦੇਸ਼ਾਂ ਅਤੇ ਲੋਕ-ਕਾਮਯਾਬੀ ਲਈ ਅਕਾਲੀ ਦਲ ਦੇ ਨਾਲ ਮਿਲ ਕੇ ਕੰਮ ਕਰਨਗੇ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਹਰਮਨਜੀਤ ਬਰਾੜ ਨੇ ਆਮ ਆਦਮੀ ਪਾਰਟੀ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੁੱਧ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਉਹ ਆਪਣੇ ਖੇਤਰ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਨਜ਼ਦੀਕੀ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕਰਨਗੇ।
Harmanjit Singh Brar Joins Shiromani Akali Dal From Aam Aadmi Party
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)