ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਦੌਲਤਪੁਰਾ ਉੱਚਾ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਅੱਠਵੀਂ ਜਮਾਤ ਵਿੱਚ ਪੜ੍ਹਦੀ 14 ਸਾਲਾ ਵਿਦਿਆਰਥਣ ਰਾਜਦੀਪ ਕੌਰ ’ਤੇ ਉਸ ਦੀ ਮਾਂ ਦੇ ਮਾਮੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।
ਜ਼ਖ਼ਮੀ ਵਿਦਿਆਰਥਣ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੇ ਘਰ ਰਹਿ ਰਿਹਾ ਸੀ ਅਤੇ ਪਰਿਵਾਰ ਉਸ ਨੂੰ ਆਪਣੇ ਮੈਂਬਰ ਵਾਂਗ ਰੱਖਦਾ ਸੀ। ਉਸ ਨੇ ਦੱਸਿਆ ਕਿ ਸੋਮਵਾਰ ਨੂੰ ਅੱਠਵੀਂ ਜਮਾਤ ਦੀ ਪ੍ਰੀਖਿਆ ਦੇ ਕੇ ਘਰ ਆਉਣ ਤੋਂ ਬਾਅਦ ਜਦੋਂ ਉਹ ਕਮਰੇ ਵਿੱਚ ਵਰਦੀ ਬਦਲਣ ਲਈ ਗਈ ਤਾਂ ਮੁਲਜ਼ਮ ਪਹਿਲਾਂ ਹੀ ਦਰਵਾਜ਼ੇ ਪਿੱਛੇ ਲੁਕਿਆ ਬੈਠਾ ਸੀ। ਅੰਦਰ ਦਾਖ਼ਲ ਹੋਣ ਨਾਲ ਹੀ ਉਸ ਨੇ ਦਰਵਾਜ਼ਾ ਬੰਦ ਕਰਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਇਸ ਘਟਨਾ ਨੇ ਪਿੰਡ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਲੋਕਾਂ ਵੱਲੋਂ ਇਸ ਵਾਰਦਾਤ ਦੀ ਕੜੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਪੀੜਤ ਦੇ ਬਿਆਨ ਦਰਜ ਕੀਤੇ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
14 year old Girl Attacked With Sharp Weapon In Daulatpura Ucha Accused Absconding
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)