ਫਾਜ਼ਿਲਕਾ ਜ਼ਿਲ੍ਹੇ ਦੀ ਤਹਿਸੀਲ ਅਬੋਹਰ ਦੀ ਨਵੀਂ ਅਬਾਦੀ ਛੋਟੀ ਪੌੜੀ ਗਲੀ ਨੰਬਰ 17 ਵਿੱਚ ਇੱਕ ਨਾਬਾਲਗ ਵਿਦਿਆਰਥੀ ਵੱਲੋਂ ਘਰ ਅੰਦਰ ਆਤਮਹਤਿਆ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅੰਕਿਤ ਵਜੋਂ ਹੋਈ ਹੈ, ਜੋ ਨੌਵੀਂ ਜਮਾਤ ਦਾ ਵਿਦਿਆਰਥੀ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਵਿਦਿਆਰਥੀ ਪ੍ਰੀਖਿਆਵਾਂ ਕਾਰਨ ਮਾਨਸਿਕ ਤੌਰ ‘ਤੇ ਤਣਾਅ ਵਿੱਚ ਸੀ। ਘਟਨਾ ਸਮੇਂ ਉਸਦੀ ਕਿਤਾਬ ਨੇੜੇ ਖੁੱਲ੍ਹੀ ਪਈ ਸੀ। ਘਰ ਵਾਲਿਆਂ ਨੇ ਤੁਰੰਤ ਉਸਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਸਿਟੀ-2 ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਭੇਜਿਆ। ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Minor Student Commits Suicide In Abohar Due To Mental Stress Due To Exam Pressure
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)