ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ 72 ਘੰਟਿਆਂ ਦੇ ਨੋਟਿਸ ‘ਤੇ ਬੁਲਾਈ ਇਕ ਨੁਕਾਤੀ ਏਜੰਡੇ ਵਾਲੀ ਮੀਟਿੰਗ ਦੌਰਾਨ ਸਖ਼ਤ ਫੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਜਾਂਚ ਲਈ ਇਕ ਵੱਖਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ।
ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਦੱਸਿਆ ਜਾਂਦਾ ਹੈ ਕਿ ਇਹ ਮੀਟਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨਾਲ ਸੰਬੰਧਿਤ ਮਾਮਲੇ ‘ਤੇ ਵਿਚਾਰ ਕਰਨ ਲਈ ਵਿਸ਼ੇਸ਼ ਤੌਰ ‘ਤੇ ਸੱਦੀ ਗਈ ਸੀ।
ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ 23 ਫਰਵਰੀ ਨੂੰ 72 ਘੰਟਿਆਂ ਦੇ ਨੋਟਿਸ ਸਹਿਤ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੀਟਿੰਗ ਸਬੰਧੀ ਪੱਤਰ ਜਾਰੀ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ 18 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਲੱਬ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ‘ਤੇ ਇਲਜ਼ਾਮ ਲਗਾਏ ਗਏ ਸਨ। 19 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਅੰਦਰ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਲਈ ਕਿਹਾ ਸੀ।
ਹਾਲਾਂਕਿ, ਸਬੂਤ ਪੇਸ਼ ਕਰਨ ਦੀ ਬਜਾਏ ਗਿਆਨੀ ਰਘਬੀਰ ਸਿੰਘ ਨੇ 22 ਫਰਵਰੀ ਨੂੰ ਇਕ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਹੀ ਆਪਣੇ ਉਠਾਏ ਸਵਾਲਾਂ ਦੇ ਜਵਾਬ 72 ਘੰਟਿਆਂ ਵਿੱਚ ਮੰਗੇ ਸਨ।
ਤਾਜ਼ਾ ਫੈਸਲੇ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ ਹੈ ਅਤੇ ਗਠਿਤ ਕੀਤੀ ਗਈ ਕਮੇਟੀ ਵੱਲੋਂ ਅਗਲੀ ਕਾਰਵਾਈ ਬਾਰੇ ਜਲਦ ਰਿਪੋਰਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
Emergency Meeting Of Sgpc s Internal Committee Chief Granthi Giani Raghbir Singh Retired
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)