ਚੰਡੀਗੜ੍ਹ – ਪੰਜਾਬ ਭਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਮੁਹਿੰਮ ਦੇ ਮੁੱਖ ਕਿਰਦਾਰ ਨਸ਼ਾ ਛੁਡਾਊ ਮੁਲਾਜ਼ਮਾਂ ਨੇ 5 ਮਾਰਚ ਨੂੰ ਸੂਬਾ ਪੱਧਰੀ ਵਿਸ਼ਾਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲੱਖਾਂ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਦਿਨ-ਰਾਤ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨਸ਼ਾ ਮੁਕਤੀ ਦੇ ਵੱਡੇ ਦਾਅਵੇ ਕਰਦੀ ਹੈ, ਪਰ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ ‘ਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲਗਾਤਾਰ ਅਣਡਿੱਠੀਆਂ ਕੀਤੀਆਂ ਜਾ ਰਹੀਆਂ ਹਨ। ਸਮੇਂ-ਸਮੇਂ ‘ਤੇ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ।
ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜ ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ, ਪਰ ਯੂਨੀਅਨ ਨਾਲ ਕੋਈ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੜਤਾਲ ਰਾਹੀਂ ਮੈਦਾਨੀ ਪੱਧਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੇ ਸੋਸ਼ਣ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ, 12 ਫੀਸਦੀ ਬਕਾਇਆ ਜਾਰੀ ਕੀਤਾ ਜਾਵੇ ਅਤੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ।
Punjab Government Ignores Demands Of Drug free Employees Announces Massive Strike On March 5
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)