ਚੱਕ ਹੋਲਗੜ੍ਹ ਸਾਹਿਬ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਤੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਰਾਹੀਂ ਹੋਲਾ-ਮਹੱਲਾ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਨਿਰਮਲ ਭੇਖ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ, ਹਰਿਦੁਆਰ ਦੀ ਸਰਪ੍ਰਸਤੀ ਹੇਠ ਨਿਰਮਲ ਮੰਡਲ ਦੁਆਬਾ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਡੇਰਾ ਬਾਬਾ ਦਲੀਪ ਸਿੰਘ ਡੁਮੇਲੀ ਮੁੱਖ ਪ੍ਰਬੰਧਕ ਬਾਬਾ ਪ੍ਰੀਤਮ ਸਿੰਘ ਡੁਮੇਲੀ ਨੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀਆਂ ਅਤੇ ਆਏ ਸੰਤਾਂ-ਮਹਾਂਪੁਰਸ਼ਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ: ਕੁਲਦੀਪ ਸਿੰਘ ਗੜਗੱਜ ਨੇ ਨਗਰ ਕੀਰਤਨ ‘ਚ ਸ਼ਮੂਲੀਅਤ ਕਰਦੇ ਹੋਲੇ-ਮਹੱਲੇ ਦੇ ਆਰੰਭ ਲਈ ਨਿਰਮਲ ਮੰਡਲ ਦੀ ਪ੍ਰਸ਼ੰਸਾ ਕੀਤੀ।
ਨਗਰ ਕੀਰਤਨ ਸ਼ਹਿਰ ਦੇ ਅਗੰਮਪੁਰ ਚੌਕ, ਮੇਨ ਰੋਡ, ਬੱਸ ਸਟੈਂਡ, ਰੇਲਵੇ ਸਟੇਸ਼ਨ, ਨਵੀਂ ਅਬਾਦੀ, ਪੰਜ ਪਿਆਰਾ ਪਾਰਕ ਅਤੇ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਸਮੇਤ ਕਈ ਸਥਾਨਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਗਰਾਊਂਡ ‘ਚ ਧਾਰਮਿਕ ਸਟੇਜ ਉੱਤੇ ਸਮਾਪਤ ਹੋਇਆ। ਇੱਥੇ ਮਹੱਲਾ ਤਿੰਨ ਦਿਨ ਤੱਕ ਚੱਲੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸੰਤ, ਅਤੇ ਨਿਰਮਲ ਦੁਆਬਾ ਮੰਡਲ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਤੇ ਬੈਂਡ ਵਾਜਿਆਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ।
Hola Mohalla Celebrations Begin With Grand Nagar Kirtan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)