ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਤਣਾਅ ਵਧਿਆ: ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਵਰਤਿਆ, ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ

02/03/2026 | Public Times Bureau | Panjab

ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਪੰਜਾਬ ਭਰ ਦੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ, ਪਰ ਅਧਿਆਪਕਾਂ ਦੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਨਾਲ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਤਿੱਖੀ ਝੜਪ ਹੋ ਗਈ।
ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਭਾਰੀ ਮਾਤਰਾ ਵਿੱਚ ਵਾਟਰ ਕੈਨਨ ਦੀ ਵਰਤੋਂ ਕੀਤੀ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਲਾਰੇ ਲਗਾਏ ਜਾ ਰਹੇ ਹਨ। ਦੂਜੇ ਪਾਸੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੇ ਨਾਲ ਹੈ ਅਤੇ ਕਿਸੇ ਦੀ ਨੌਕਰੀ ਖ਼ਤਰੇ ਵਿੱਚ ਨਹੀਂ ਹੈ।

Tension Rises On Chandigarh mohali Border Police Use Water Cannon To Stop Teachers Education Minister Assures


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App