“ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲਾ ਮੁਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮ ਪਰਿਵਰਤਨ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਸੰਪਤੀ ਸਬੰਧੀ ਮਹੱਤਵਪੂਰਨ ਬਿਆਨ ਦਿੱਤਾ।
ਉਨ੍ਹਾਂ ਕਿਹਾ ਕਿ ਧਰਮ ਸਦਾ ਅਟੱਲ ਅਤੇ ਸਦੀਵੀ ਹੁੰਦਾ ਹੈ ਅਤੇ ਕਈ ਵਾਰ ਸਮਾਜਿਕ ਜਾਂ ਆਰਥਿਕ ਕਾਰਨਾਂ ਕਰਕੇ ਹੋਣ ਵਾਲੀਆਂ ਘਟਨਾਵਾਂ ਨੂੰ ਧਰਮ ਪਰਿਵਰਤਨ ਕਿਹਾ ਜਾਂਦਾ ਹੈ, ਜਦਕਿ ਅਸਲ ਵਿੱਚ ਉਹ “ਲਾਲਚ ਪਰਿਵਰਤਨ” ਹੁੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਧਰਮ ਦਾ ਵਾਧਾ ਸਿਧਾਂਤਾਂ, ਨਿਮਰਤਾ ਅਤੇ ਸੀਤਲਤਾ ਨਾਲ ਹੁੰਦਾ ਹੈ, ਨਾ ਕਿ ਲਾਲਚ ਜਾਂ ਜ਼ਬਰਦਸਤੀ ਨਾਲ।
ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਵਿੱਚ ਧਰਮ ਪਰਿਵਰਤਨ ਸਬੰਧੀ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰਫ਼ ਬਿਆਨਾਂ ਨਾਲ ਗੱਲ ਨਹੀਂ ਬਣੇਗੀ, ਸਗੋਂ ਮੌਕੇ ਦੀ ਹਕੀਕਤ ਨੂੰ ਸਮਝਦੇ ਹੋਏ ਢੰਗ ਨਾਲ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਅਸਲੀ ਹਾਲਾਤਾਂ ‘ਤੇ ਕੰਮ ਕਰਨ ਦੀ ਅਪੀਲ ਕੀਤੀ।
ਪ੍ਰਧਾਨ ਧਾਮੀ ਨੇ ਦੱਸਿਆ ਕਿ ਬਾਰਡਰ ਇਲਾਕਿਆਂ ਵਿੱਚ ਕਮੇਟੀ ਵੱਲੋਂ ਨਵੇਂ ਵਲੰਟੀਅਰ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਗੁਰਮਤਿ ਅਧਾਰਿਤ ਜਾਗਰੂਕਤਾ ਫੈਲਾ ਰਹੇ ਹਨ। ਉਨ੍ਹਾਂ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਨਿਮਾਣਿਆਂ ਨੂੰ ਮਾਣ ਅਤੇ ਨਿਤਾਣਿਆਂ ਨੂੰ ਤਾਣ ਦਿੱਤਾ ਅਤੇ ਖਾਲਸਾ ਪੰਥ ਦੀ ਸਥਾਪਨਾ ਸਮਾਨਤਾ ਅਤੇ ਉੱਚੇ ਆਦਰਸ਼ਾਂ ਦਾ ਪ੍ਰਤੀਕ ਹੈ।
ਉਨ੍ਹਾਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਸੰਪਤੀ ਬਾਰੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਗੁਰਦੁਆਰਿਆਂ ਦੀ ਜਾਇਦਾਦ ਵੇਚਣ ਦੀ ਪ੍ਰਥਾ ਠੀਕ ਨਹੀਂ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਸੰਪਤੀ ਦੀ ਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ।”
Dhami s Big Statement On The Occasion Of Hola Mohalla greed Conversion Is Not A Religion The Property Of The Gurdwaras Should Be Protected
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)