ਨਵਾਂਸ਼ਹਿਰ ਵਿੱਚ ਕਾਂਗਰਸੀ ਨੇਤਾ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੇ ਇੰਡੋ-ਯੂਐੱਸ ਟ੍ਰੇਡ ਡੀਲ ਨੂੰ ਦੇਸ਼ ਲਈ ਖਤਰਨਾਕ ਕਰਾਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਅਮਰੀਕਾ ਦੀ ਸਿੱਧੀ ਐਂਟਰੀ ਨਾਲ ਭਾਰਤੀ ਕਿਸਾਨ ਬਚ ਨਹੀਂ ਸਕੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਡੀਲ ਇਕ ਪਾਸੜ ਹੈ ਅਤੇ ਦੇਸ਼ ਦੇ ਹਿੱਤਾਂ ਖਿਲਾਫ਼ ਹੈ।
ਉਨ੍ਹਾਂ ਕਿਹਾ ਕਿ ਅਮਰੀਕਾ ਆਪਣੇ ਕਿਸਾਨਾਂ ਨੂੰ ਵੱਡੀ ਮਾਤਰਾ ਵਿੱਚ ਸਬਸਿਡੀ ਦਿੰਦਾ ਹੈ, ਜਦਕਿ ਭਾਰਤ ਵਿੱਚ ਕਿਸਾਨਾਂ ਨੂੰ ਬਹੁਤ ਘੱਟ ਆਰਥਿਕ ਸਹਾਇਤਾ ਮਿਲਦੀ ਹੈ। ਅਜਿਹੇ ਹਾਲਾਤਾਂ ਵਿੱਚ ਖੁੱਲ੍ਹੇ ਬਾਜ਼ਾਰ ਦੀ ਸਥਿਤੀ ਭਾਰਤੀ ਖੇਤੀ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਅਸ਼ੰਕਾ ਜਤਾਈ ਕਿ ਇਸ ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਰਗੇ ਖੇਤੀ ਪ੍ਰਧਾਨ ਸੂਬਿਆਂ ’ਤੇ ਨਕਾਰਾਤਮਕ ਅਸਰ ਪਵੇਗਾ।
ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਬੈਕਡੋਰ ਰਾਹੀਂ ਅਮਰੀਕਾ ਨੂੰ ਐਂਟਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਇਸ ਮਾਮਲੇ ਨੂੰ ਲੋਕ ਸਭਾ ਤੋਂ ਲੈ ਕੇ ਗਲੀ-ਮੁਹੱਲਿਆਂ ਤੱਕ ਉਠਾਉਣਗੇ।
ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਘੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ’ਤੇ ਚੁੱਪੀ ਧਾਰੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ, ਜਿਵੇਂ ਔਰਤਾਂ ਨੂੰ ਆਰਥਿਕ ਸਹਾਇਤਾ ਅਤੇ ਪੈਨਸ਼ਨਾਂ ਦੀ ਅਦਾਇਗੀ, ਅਜੇ ਤੱਕ ਪੂਰੇ ਨਹੀਂ ਕੀਤੇ।
Pargat singh attacks indo us deal says farmers and states will suffer due to us entry
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)