ਪੰਜਾਬ ਭਰ ਤੋਂ ਆਏ 180 ਈ.ਟੀ.ਟੀ. ਰੈਗੂਲਰ ਅਧਿਆਪਕਾਂ ਨੇ ਵਿੱਤ ਮੰਤਰੀ Harpal Singh Cheema ਖ਼ਿਲਾਫ਼ ਦਿੜ੍ਹਬਾ ਹਲਕੇ ਦੇ 25 ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਅਧਿਆਪਕਾਂ ਨੇ ਸੂਲਰ ਘਰਾਟ ਅਤੇ ਢੰਡੋਲੀ ਕਲਾਂ ਸਮੇਤ ਕਈ ਪਿੰਡਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਅਤੇ ਟਾਵਰਾਂ ‘ਤੇ ਚੜ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਪੈਂਫਲਿਟ ਵੰਡੇ।
ਅਧਿਆਪਕਾਂ ਦਾ ਦੋਸ਼ ਹੈ ਕਿ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਵਾਅਦੇ ਬਾਰ-ਬਾਰ ਕੀਤੇ ਗਏ, ਪਰ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨਾਲ ਹੋਏ ਵਾਅਦਿਆਂ ਤੋਂ ਮੁਕਰਿਆ ਗਿਆ ਹੈ।
ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਕਈ ਮਹੀਨਿਆਂ ਤੋਂ ਹਰ 15 ਦਿਨ ਬਾਅਦ ਮੀਟਿੰਗ ਲਈ ਬੁਲਾਇਆ ਜਾਂਦਾ ਹੈ, ਪਰ ਮਸਲੇ ਦਾ ਹੱਲ ਨਹੀਂ ਹੁੰਦਾ। ਜਰਨਲ ਸਕੱਤਰ ਸੋਹਨ ਸਿੰਘ ਬਰਨਾਲਾ ਮੁਤਾਬਕ 27 ਫਰਵਰੀ ਨੂੰ ਵੀ ਮੀਟਿੰਗ ਬੁਲਾਈ ਗਈ ਸੀ, ਪਰ ਮੰਤਰੀ ਗੈਰਹਾਜ਼ਰ ਰਹੇ।
ਸੂਬਾ ਖਜਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਕਿਹਾ ਕਿ 25 ਪਿੰਡਾਂ ਵਿੱਚ ਚਲਾਇਆ ਗਿਆ ਇਹ ਸੰਘਰਸ਼ ਮਸਲਾ ਹੱਲ ਹੋਣ ਤੱਕ ਜਾਰੀ ਰਹੇਗਾ।
ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸਰਕਾਰ ਦੀ ਪੱਖੋਂ ਇਸ ਮਾਮਲੇ ‘ਤੇ ਅਧਿਕਾਰਕ ਪ੍ਰਤੀਕਿਰਿਆ ਦੀ ਉਡੀਕ ਕੀਤੀ ਜਾ ਰਹੀ ਹੈ।
180 Ett Teachers Protested In 25 Villages Against Harpal Singh Cheema
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)