ਸੀਆਈਏ ਸਟਾਫ਼ ਨੇ ਮੁਸਤੈਦੀ ਦਿਖਾਉਂਦੇ ਹੋਏ ਵਾਰਦਾਤ ਦੀ ਫ਼ਿਰਾਕ ਵਿੱਚ ਖੜ੍ਹੇ ਇਕ ਨੌਜਵਾਨ ਨੂੰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸੁਭਾਨਪੁਰ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਸੀਆਈਏ ਸਟਾਫ਼ ਦੇ ਏਐਸਆਈ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ, ਜਦੋਂ ਅੱਡਾ ਲੱਖਣ ਕੇ ਪੱਡੇ ਨੇੜੇ ਮੁਖਬਿਰ ਵੱਲੋਂ ਸੂਚਨਾ ਮਿਲੀ ਕਿ ਹਰਮਨਜੀਤ ਸਿੰਘ ਉਰਫ਼ ਹਰਮਨ, ਨਿਵਾਸੀ ਪਿੰਡ ਬਾਮੂਵਾਲ, ਮੋੜ ‘ਤੇ ਹਥਿਆਰ ਸਮੇਤ ਖੜ੍ਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ .315 ਬੋਰ ਦਾ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਸੀਆਈਏ ਇੰਚਾਰਜ ਰਮਨ ਕੁਮਾਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਡੂੰਘੀ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਅਨੁਸਾਰ ਜਾਂਚ ਦੌਰਾਨ ਹੋਰ ਮਹੱਤਵਪੂਰਨ ਖੁਲਾਸਿਆਂ ਦੀ ਸੰਭਾਵਨਾ ਹੈ।





