ਜਲੰਧਰ: ਸੰਤੋਖਪੁਰਾ ਇਲਾਕੇ ਵਿੱਚ ਡਾਕਟਰ ਯਸ਼ਪਾਲ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਬਡਾਲਾ ਜੋਹਲ ਭਾਣਾ, ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ) ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ 28 ਫਰਵਰੀ ਦੀ ਰਾਤ ਕਰੀਬ 1:40 ਵਜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਡਾਕਟਰ ਦੇ ਘਰ ਦੇ ਬਾਹਰ ਖੜ੍ਹੀ ਨਵੀਂ ਕਾਰ ਅਤੇ ਮਕਾਨ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਮਾਮਲੇ ਦੀ ਗੰਭੀਰਤਾ ਦੇ ਚਲਦੇ ਵਿਸ਼ੇਸ਼ ਟੀਮ ਗਠਿਤ ਕਰਕੇ ਜਾਂਚ ਕੀਤੀ ਗਈ। ਗੁਪਤ ਸੂਚਨਾ ਦੇ ਆਧਾਰ ‘ਤੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ .30 ਬੋਰ ਅਤੇ ਇੱਕ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਵਾਰਦਾਤ ਦੇ ਪਿੱਛੇ ਦੇ ਕਾਰਨ, ਹਥਿਆਰਾਂ ਦੀ ਸਪਲਾਈ ਅਤੇ ਸੰਭਾਵਿਤ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਮੁਲਜ਼ਮਾਂ ਦਾ ਕਿਸੇ ਗੈਂਗ ਨਾਲ ਸਬੰਧ ਹੈ।
ਉਨ੍ਹਾਂ ਨੇ ਕਿਹਾ ਕਿ ਗੈਂਗਸਟਰਾਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
Jalandhar Firing Case Two Accused Arrested For Firing Outside Dr Yashpal s House
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)