ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

04/03/2026 | Public Times Bureau | Darbar sahib



ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

Dhanaasaree Devotee Ravi Daas Jee There Is None As Forlorn As I Am And None As Compassionate As You What Need Is There To Test Us Now


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App