ਬਟਾਲਾ ਦੇ ਪਿੰਡ ਸੈਦ ਮੁਬਾਰਕ ’ਚ ਦੋ ਸ਼ੱਕੀ ਨੌਜਵਾਨ ਕਾਬੂ, ਪਿਸਤੌਲ ਤੇ 57 ਜ਼ਿੰਦਾ ਕਾਰਤੂਸ ਬਰਾਮਦ

05/03/2026 | Public Times Bureau | Panjab

ਬਟਾਲਾ ਦੇ ਪਿੰਡ ਸੈਦ ਮੁਬਾਰਕ ਵਿੱਚ ਪਿੰਡ ਵਾਸੀਆਂ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ ਕਰੀਬ 57 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਾਅਦ ਵਿੱਚ ਦੋਵੇਂ ਨੌਜਵਾਨਾਂ ਨੂੰ ਥਾਣਾ ਸਦਰ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ, ਜਿੱਥੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨੂੰ ਨੌਜਵਾਨਾਂ ਦੀ ਹਰਕਤ ਸ਼ੱਕੀ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕੋਲੋਂ ਵਿਦੇਸ਼ੀ ਬਣਾਵਟ ਦਾ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਮਿਲੇ। ਘਟਨਾ ਦੀ ਇੱਕ ਵੀਡੀਓ ਵੀ ਪਿੰਡ ਵਾਸੀਆਂ ਵੱਲੋਂ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਹੈ।
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ, ਪਿੰਡ ਦੇ ਸਰਪੰਚ ਅਤੇ ਬਲਾਕ ਪ੍ਰਧਾਨ/ਕੋਆਰਡੀਨੇਟਰ ਅਸਾਰ ਭੱਟੀ ਨੇ ਦੱਸਿਆ ਕਿ ਦੋਵੇਂ ਨੌਜਵਾਨ ਉਸਦੇ ਘਰ ਦੇ ਸਾਹਮਣੇ ਸ਼ੱਕੀ ਤਰੀਕੇ ਨਾਲ ਗੇੜੀਆਂ ਲਗਾ ਰਹੇ ਸਨ, ਜਿਸ ਕਾਰਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਡੀਐਸਪੀ ਰਜੇਸ਼ ਕੱਕੜ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਉਹ ਇਸ ਸਮੇਂ ਡੇਰਾ ਬਾਬਾ ਨਾਨਕ ਵਿਖੇ ਚੋਹਲਾ ਸਾਹਿਬ ਮੇਲੇ ਦੀ ਡਿਊਟੀ ‘ਤੇ ਹਨ। ਥਾਣਾ ਸਦਰ ਦੀ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Two Suspicious Youths Arrested In Village Said Mubarak Of Batala Pistol And 57 Live Cartridges Recovered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App