ਚੋਲਾ ਸਾਹਿਬ ਦੇ ਦਰਸ਼ਨ ਲਈ ਨਿਕਲਿਆ ਨੌਜਵਾਨ ਦੀ ਸੜਕ ਹਾਦਸੇ ਚ ਮੌਤ , ਟਰਾਲੀ ਨਾਲ ਟੱਕਰ ਕਾਰਨ ਗਈ ਜਾਨ

05/03/2026 | Public Times Bureau | Panjab

ਗੁਰਦਾਸਪੁਰ–ਕਲਾਨੌਰ ਨੈਸ਼ਨਲ ਹਾਈਵੇ 354 ‘ਤੇ ਅੱਡਾ ਗੋਸਲ ਦੇ ਨੇੜੇ ਮੋਟਰਸਾਈਕਲ ਅਤੇ ਟਰਾਲੀ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਮੰਗਤ ਰਾਮ ਪੁੱਤਰ ਤੇਜਾ ਰਾਮ ਵਾਸੀ ਪਿੰਡ ਛੋਟੇਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮੰਗਤ ਰਾਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੇਲਾ ਚੋਲਾ ਸਾਹਿਬ ਵੇਖਣ ਲਈ ਡੇਰਾ ਬਾਬਾ ਨਾਨਕ ਜਾ ਰਿਹਾ ਸੀ ਅਤੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ-ਵਸਤ੍ਰ ਚੋਲਾ ਸਾਹਿਬ ਦੇ ਦਰਸ਼ਨ ਕਰਨ ਦਾ ਇਰਾਦਾ ਸੀ। ਇਸ ਦੌਰਾਨ ਅੱਡਾ ਗੋਸਲ ਦੇ ਨੇੜੇ ਉਸਦੇ ਮੋਟਰਸਾਈਕਲ ਦੀ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਕਲਾਨੌਰ ਅਤੇ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਸਪੂਰ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੰਗਤ ਰਾਮ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਸ ਦੇ ਪਰਿਵਾਰ ਵਿੱਚ ਦੋ ਬੇਟੀਆਂ ਅਤੇ ਦੋ ਬੇਟੇ ਹਨ। ਪਰਿਵਾਰ ਦੀ ਰੋਜ਼ੀ-ਰੋਟੀ ਦਾ ਮੁੱਖ ਸਹਾਰਾ ਮੰਗਤ ਰਾਮ ਹੀ ਸੀ, ਜਿਸ ਕਾਰਨ ਘਰ ਵਿੱਚ ਸੋਗ ਦਾ ਮਾਹੌਲ ਹੈ।

A Young Man Who Went To Visit Chola Sahib Died In A Road Accident His Life Was Lost Due To A Collision With A Trolley


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App