ਪਿੰਡ ਬੂਟੇ ਦੀਆਂ ਛੰਨਾ ਦੇ ਸਰਪੰਚ ਮਹਿੰਦਰ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਮੁਕਾਬਲੇ ਦੌਰਾਨ ਹਮਲੇ ਦੇ ਮੁੱਖ ਮੁਲਜ਼ਮ ਸੁਖਜੀਤ ਸਿੰਘ ਉਰਫ਼ ਸ਼ੀਲੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਪਿੰਡ ਖੋਖੇਵਾਲ, ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਹੈ।
ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਸੁਪਰਡੈਂਟ ਮੁਕੇਸ਼ ਕੁਮਾਰ ਤੇ ਡੀਐਸਪੀ ਸ਼ਾਹਕੋਟ ਸੁਖਪਾਲ ਸਿੰਘ ਦੀ ਨਿਗਰਾਨੀ ਹੇਠ ਐਸਐਚਓ ਮਹਿਤਪੁਰ ਪੰਕਜ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ।
ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ 28 ਫਰਵਰੀ 2026 ਨੂੰ ਪਿੰਡ ਬੂਟੇ ਦੀਆਂ ਛੰਨਾ ਦੇ ਮੌਜੂਦਾ ਸਰਪੰਚ ਮਹਿੰਦਰ ਸਿੰਘ ‘ਤੇ ਕਿਰਪਾਨਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਲੈਸ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਥਾਣਾ ਮਹਿਤਪੁਰ ਵਿੱਚ ਕੇਸ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕੀਤੀ ਗਈ ਸੀ।
4 ਮਾਰਚ ਨੂੰ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਮਹਿਤਪੁਰ–ਨਕੋਦਰ ਰੋਡ ‘ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਨਕੋਦਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਪਾਰਟੀ ‘ਤੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ।
ਪੁਲਿਸ ਵੱਲੋਂ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ‘ਤੇ ਗੋਲੀ ਲੱਗੀ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਸ ਕੋਲੋਂ 7.65 ਮਿ.ਮੀ. ਪਿਸਤੌਲ, ਇੱਕ ਜ਼ਿੰਦਾ ਕਾਰਤੂਸ, ਇੱਕ ਖਾਲੀ ਖੋਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਬਾਕੀ ਚਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇ ਨਾਕਾਬੰਦੀ ਤੇਜ਼ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਪਰਾਧ ਅਤੇ ਗੁੰਡਾਗਰਦੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।
Main Accused In Fatal Attack On Sarpanch Arrested In Police Encounter Weapons Including Pistol Recovered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)