ਵਿਜੀਲੈਂਸ ਬਿਊਰੋ ਨੇ ਸਬ-ਤਹਿਸੀਲ ਕਾਹਨੂੰਵਾਨ ਤੋਂ ਇੰਤਕਾਲ ਕਰਵਾਉਣ ਦੇ ਬਦਲੇ ਰਿਸ਼ਵਤ ਲੈਂਦੇ ਹੋਏ ਪਟਵਾਰੀ ਵਿਜੇ ਕੁਮਾਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ 2000 ਰੁਪਏ ਨਕਦ ਰਿਸ਼ਵਤ ਲੈਂਦੇ ਸਮੇਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੇ ਇੰਸਪੈਕਟਰ ਅਭਿਨਾਸ਼ੀ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਸਿੱਧਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਜਸਬੀਰ ਕੌਰ ਪਤਨੀ ਮਲਕੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਵਿਜੀਲੈਂਸ ਟੀਮ ਵੱਲੋਂ ਸ਼ਿਕਾਇਤ ਦੀ ਜਾਂਚ ਕਰਕੇ ਪਟਵਾਰੀ ਖ਼ਿਲਾਫ਼ ਜਾਲ ਵਿਛਾਇਆ ਗਿਆ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਬਚਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਧਾਵੇ ਜ਼ਿਲ੍ਹਾ ਗੁਰਦਾਸਪੁਰ ਦੀ 2018 ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੀ ਵਿਰਾਸਤੀ ਲਗਭਗ ਤਿੰਨ ਕਨਾਲ ਜ਼ਮੀਨ ਉਸਦੇ ਤਿੰਨ ਭੈਣਾਂ ਅਤੇ ਇੱਕ ਭਰਾ ਦੇ ਨਾਮ ਦਰਜ ਸੀ। ਦੋਸ਼ ਹੈ ਕਿ ਉਸਦੀ ਛੋਟੀ ਭੈਣ ਨੇ ਧੋਖਾਧੜੀ ਨਾਲ ਜ਼ਮੀਨ ਆਪਣੇ ਨਾਮ ਕਰਵਾ ਲਈ। ਇਸ ਮਾਮਲੇ ਸਬੰਧੀ ਜਸਬੀਰ ਕੌਰ ਨੇ ਨਾਇਬ ਤਹਿਸੀਲਦਾਰ ਕੋਲ ਲਿਖਤੀ ਸ਼ਿਕਾਇਤ ਕੀਤੀ, ਜਿਸ ਦੀ ਜਾਂਚ ਲਈ ਮਾਮਲਾ ਪਟਵਾਰੀ ਵਿਜੇ ਕੁਮਾਰ ਨੂੰ ਸੌਂਪਿਆ ਗਿਆ। ਪਟਵਾਰੀ ਨੇ ਮਾਮਲੇ ਦਾ ਨਿਪਟਾਰਾ ਕਰਨ ਲਈ 5000 ਰੁਪਏ ਦੀ ਮੰਗ ਕੀਤੀ, ਜੋ ਬਾਅਦ ਵਿੱਚ 2000 ਰੁਪਏ ‘ਚ ਤੈਅ ਹੋ ਗਈ। ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਵਿੱਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Patwari Caught Red handed By Vigilance While Taking Bribe Of Rs 2000 For Mutation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)