ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੀ ਬਲਾਕ ਸੰਮਤੀ ਖੇੜਾ ਦੀ ਚੋਣ ਮੁਕੰਮਲ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਨੂੰ ਚੇਅਰਪਰਸਨ ਅਤੇ ਵਿਕਰਮਜੀਤ ਸਿੰਘ ਨੂੰ ਉਪ-ਚੇਅਰਮੈਨ ਚੁਣਿਆ ਗਿਆ।
ਚੋਣ ਉਪਰੰਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਾਰੇ ਉਮੀਦਵਾਰ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵਿਧਾਇਕ ਨੇ ਸੰਬੋਧਨ ਕਰਦਿਆਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਨਵੀਂ ਟੀਮ ਖੇੜਾ ਵਿੱਚ ਸਰਬਪੱਖੀ ਵਿਕਾਸ ਲਈ ਰਲ ਮਿਲ ਕੇ ਕੰਮ ਕਰੇਗੀ।
ਨਵੀਂ ਚੁਣੀ ਗਈ ਚੇਅਰਪਰਸਨ ਪਰਮਿੰਦਰ ਕੌਰ ਨੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕਰਨਗੇ।
ਚੋਣ ਸਮਾਰੋਹ ਦੌਰਾਨ ਹੋਰਨਾਂ ਵਿੱਚ ਸਰਬਜੀਤ ਕੌਰ, ਪੁਸ਼ਪਿੰਦਰ ਸਿੰਘ, ਹਰਪ੍ਰੀਤ ਕੌਰ, ਦਵਿੰਦਰ ਕੌਰ, ਹਰਜਿੰਦਰ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਕੌਰ, ਕਰਮਜੀਤ ਸਿੰਘ, ਰਮਨਪ੍ਰੀਤ ਕੌਰ, ਬਲਕਾਰ ਸਿੰਘ, ਹਰਜੀਤ ਕੌਰ, ਦਿਲਪ੍ਰੀਤ ਭੱਟੀ, ਜਿਲਾ ਪਰਿਸ਼ਦ ਮੈਂਬਰ ਅਮਰਿੰਦਰ ਮੰਡੋਫਲ, ਹਰਮੇਸ਼ ਪੁੰਨੀਆ ਅਤੇ ਹੈਪੀ ਭੈਣੀ ਸ਼ਾਮਲ ਸਨ।
Block Samiti Khera Election Parminder Kaur Becomes Chairperson Vikramjit Singh Becomes Vice chairman
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)